ਬਲਾਕ ਖੂਈਆਂ ਸਰਵਰ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਵਿਦਿਅਕ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਬੀਪੀਈਓ ਸਤੀਸ਼ ਮਿਗਲਾਨੀ

ਬਲਾਕ ਖੂਈਆਂ ਸਰਵਰ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਵਿਦਿਅਕ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਬੀਪੀਈਓ ਸਤੀਸ਼ ਮਿਗਲਾਨੀ ਦੀ ਅਗਵਾਈ ਵਿੱਚ ਬਲਾਕ ਖੂਈਆਂ ਸਰਵਰ ਦੇ ਵੱਖ ਵੱਖ ਸੈਟਰਾਂ ਵਿੱਚ ਪੜ੍ਹਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਸੱਭਿਆਚਾਰਕ ਅਤੇ ਵਿਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਖੂਈਆਂ ਸਰਵਰ ਵਿਖੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਪੀਈਓ ਮਿਗਲਾਨੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੀ ਪ੍ਰੇਰਨਾ ਨਾਲ ਆਈ ਈ ਡੀ ਕੰਪੋਨੈਂਟ ਅਧੀਨ ਬਲਾਕ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਸੱਭਿਆਚਾਰਕ ਅਤੇ ਵਿਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬਲਾਕ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾ ਦੀ ਅਗਵਾਈ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਉਹਨਾਂ ਕਿਹਾ ਕਿ ਇਹਨਾਂ ਵਿਸ਼ੇਸ਼ ਵਿਦਿਆਰਥੀਆਂ ਨੇ ਸਾਬਤ ਕੀਤਾ ਕਿ ਉਹ ਕਿਸੇ ਤੋਂ ਘੱਟ ਨਹੀ ਹਨ। ਅਜਿਹੇ ਮੁਕਾਬਲੇ ਨਾਲ ਇਹਨਾਂ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਵੀ ਸਧਾਰਨ ਵਿਦਿਆਰਥੀਆਂ ਵਾਂਗ ਵਿਵਹਾਰ ਕਰਦੇ ਹਨ।ਇਸ ਤਰ੍ਹਾਂ ਇਹਨਾਂ ਵਿਦਿਆਰਥੀਆਂ ਲਈ ਖੋਲੇ ਵਿਸ਼ੇਸ਼ ਕੇਂਦਰ ਵੀ ਆਪਣੇ ਮਕਸਦ ਦੀ ਪੂਰਤੀ ਕਰਦਿਆਂ ਅੱਗੇ ਵਧਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੈਂਟਰ ਖੂਈਆਂ ਸਰਵਰ ਦੇ ਸੀਐਚਟੀ ਮੈਡਮ ਜਸਵਿੰਦਰ ਕੌਰ ਨੇ ਦੱਸਿਆ ਕਿ ਡਰਾਇੰਗ ਮੁਕਾਬਲੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਪੰਜਕੋਸੀ ਦੇ ਵਿਦਿਆਰਥੀ ਯੋਗੇਸ਼ ਨੇ ਪਹਿਲਾਂ, ਸਰਕਾਰੀ ਪ੍ਰਾਇਮਰੀ ਸਕੂਲ ਜੰਡਵਾਲਾ ਮੀਰਾ ਸਾਂਗਲਾ ਦੀ ਵਿਦਿਆਰਥਣ ਪੂਜਾ ਨੇ ਦੂਸਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੱਯਦ ਵਾਲਾ ਦੇ ਯੋਗੇਸ਼ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਹੋਰ ਸੱਭਿਆਚਾਰ ਵੰਨਗੀਆਂ ਵਿੱਚ ਵੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਚੰਗੀ ਕਾਰਗੁਜ਼ਾਰੀ ਦਿਖਾਈ।ਇਸ ਪ੍ਰੋਗਰਾਮ ਦੀ ਸਫਲਤਾ ਲਈ ਆਈ ਈ ਵੀ ਐਸੋਸ਼ੀਏਟ ਅਧਿਆਪਕ ਸ਼ਾਲੂ ਕੰਬੋਜ, ਪਰਵਿੰਦਰ ਕੌਰ,ਬਿੰਦਰ ਕੌਰ, ਮਨਜੀਤ ਕੌਰ, ਸੁਮਿੱਤਰਾ ਰਾਣੀ, ਮੁਕੇਸ਼ ਕੁਮਾਰ, ਸੁਰਿੰਦਰ ਕੁਮਾਰ, ਜਤਿੰਦਰ ਕੁਮਾਰ,ਸੋਮ ਦੱਤ,ਸੰਜੇ ਕੁਮਾਰ , ਕਮਲੇਸ਼ ਸ਼ਰਮਾ, ਬੂਟਾ ਸਿੰਘ, ਮਹਿੰਦਰ ਸਿੰਘ ਸਮੇਤ ਸਮੂਹ ਅਧਿਆਪਕਾ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।ਬੀਪੀਈਓ ਸਤੀਸ਼ ਮਿਗਲਾਨੀ, ਸੀਐਚਟੀ ਅਭਿਸ਼ੇਕ ਕਟਾਰੀਆ ਅਤੇ ਸੀਐਚਟੀ ਮੈਡਮ ਜਸਵਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਹੋਰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Scroll to Top