ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲਾਂ ਵਿੱਚ ਚਾਰ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮੱਰਪਿਤ ਵੀਰ ਬਾਲ ਦਿਵਸ ਸਬੰਧੀ ਗਤੀਵਿਧੀਆਂ ਕਰਵਾਈਆਂ ਪੰਜਾਬ ਸਰਕਾਰ ਅਤੇ ਸਿੱਖਿਆਂ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਿਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬ੍ਰਿਜ ਮੋਹਨ ਸਿੰਘ ਬੇਦੀ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪੰਕਜ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ‘ਚਾਰ ਸਾਹਿਬਜਾਦਿਆਂ’ ਦੀ ਲਾਸਾਨੀ ਸ਼ਹਾਦਤ ਨੂੰ ਸਮੱਰਪਿਤ ਵੀਰ ਬਾਲ ਦਿਵਸ ਦੀਆਂ ਗਤੀਵਿਧੀਆਂ ਬੜੀ ਹੀ ਸ਼ਰਧਾਪੂਰਵਕ ਕਰਵਾਈਆਂ ਗਈਆਂ।ਜ਼ਿਲ੍ਹਾ ਨੋਡਲ ਅਫਸਰ ਸੈਕੰਡਰ ਵਿਜੇ ਪਾਲ ਨੇ ਦੱਸਿਆ ਕਿ ਵੀਰ ਬਾਲ ਦਿਵਸ ਨੂੰ ਸਮੱਰਪਿਤ ਜਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਪੇਂਟਿੰਗ ਮੁਕਾਬਲੇ, ਲੇਖ ਮੁਕਾਬਲੇ ਅਤੇ ਕਹਾਣੀ ਮੁਕਾਬਲੇ, ਕਵਿਤਾ ਮੁਕਾਬਲੇ, ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਜ਼ਿਲ੍ਹਾ ਨੋਡਲ ਅਫ਼ਸਰ ਪ੍ਰਾਇਮਰੀ ਸੁਨੀਲ ਕੁਮਾਰ ਜੀ ਨੇ ਦੱਸਿਆ ਕਿ ਵੀਰ ਬਾਲ ਦਿਵਸ ਮਨਾਉਣ ਨਾਲ ਬੱਚਿਆਂ ਨੂੰ ਆਪਣੇ ਬਲਿਦਾਨਾਂ ਨਾਲ਼ ਭਰੇ ਇਤਿਹਾਸ ਬਾਰੇ ਜਾਣਕਾਰੀ ਮਿਲਦੀ ਹੈ। ਇਹਨਾਂ ਪ੍ਰੋਗਰਾਮਾਂ ਰਾਹੀ ਉਹਨਾਂ ਨੂੰ ਸਹਿਬਜ਼ਾਦਿਆਂ ਦੇ ਜੀਵਨ ਅਤੇ ਕੁਰਬਾਨੀ ਤੋਂ ਜਾਣੂ ਕਰਵਾਇਆ ਗਿਆ।ਇਸ ਤਰ੍ਹਾਂ ਦੇ ਕਾਰਜ ਵਿਦਿਆਰਥੀਆਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਦੇ ਹਨ। ਇਸ ਪ੍ਰੋਗਰਾਮ ਦੀ ਸਫਲਤਾ ਲਈ ਜ਼ਿਲ੍ਹੇ ਦੇ ਸਮੂਹ ਬੀ ਐਨ ਓ,ਬੀਪੀਈਓ ਸੀਐਚਟੀ, ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।