ਸਰਕਾਰੀ ਪ੍ਰਾਇਮਰੀ ਸਕੂਲ ਜੰਡਵਾਲਾ ਮੀਰਾ ਸਾਂਗਲਾ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ

ਸਰਕਾਰੀ ਪ੍ਰਾਇਮਰੀ ਸਕੂਲ ਜੰਡਵਾਲਾ ਮੀਰਾ ਸਾਂਗਲਾ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਜੰਡਵਾਲਾ ਮੀਰਾ ਸੰਗਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਡ ਵਾਲਾ ਮੀਰਾਂ ਸਾਗਲਾ ਦੇ ਸਮੂਹ ਸਟਾਫ ਵੱਲੋ ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਗੌਰਵ ਕੁਮਾਰ, ਸਕੂਲ ਮੁੱਖੀ ਬਲਵਿੰਦਰ ਸਿੰਘ ਨੇ ਕਿਹਾ ਕਿ ਨੇਤਾ ਜੀ ਨੇ ਦੇਸ਼ ਦੀ ਆਜ਼ਾਦੀ ਲਈ ਵੱਡੀ ਕੁਰਬਾਨੀ ਦਿੱਤੀ ਹੈ।ਸਾਡਾ ਸਾਰੀਆ ਦਾ ਫਰਜ਼ ਹੈ ਕਿ ਉਹਨਾਂ ਦੀ ਕੁਰਬਾਨੀ ਤੋਂ ਸੇਧ ਲੈਂਦਿਆਂ ਦੇਸ ਅਤੇ ਸਮਾਜ ਦੀ ਭਲਾਈ ਲਈ ਕੰਮ ਕਰੀਏ। ਇਸ ਮੌਕੇ ਤੇ ਸਰਪੰਚ ਸੁਰਿੰਦਰ ਕੁਮਾਰ ਨੇ ਕਿਹਾ ਕਿ ਇਹ ਨਿੱਕੇ ਵਿਦਿਆਰਥੀਆਂ ਸਾਡੇ ਦੇਸ ਦਾ ਭਵਿੱਖ ਹਨ। ਇਹਨਾਂ ਨੂੰ ਦੇਸ ਦੇ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਕੁਰਬਾਨੀ ਤੋਂ ਜਾਣੂ ਕਰਵਾਉਣ ਬਹੁਤ ਜ਼ਰੂਰੀ ਹੈ ਤਾਂ ਜ਼ੋ ਉਹ ਉਹਨਾਂ ਦੇ ਜੀਵਨ ਅਤੇ ਕੁਰਬਾਨੀ ਤੋਂ ਸੇਧ ਲੈਣ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਵੱਖ ਵੱਖ ਵਿਦਿਅਕ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਹਿਲੀ ਤਿੰਨ ਪੁਜੀਸ਼ਨਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦੇ ਮੈਂਬਰ ਅਤੇ ਸਮੂਹ ਪੰਚਾਇਤ ਮੈਂਬਰ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਜਿੰਦਰ ਕੁਮਾਰ,ਸਕੂਲ ਸਟਾਫ ਮੈਂਬਰ ਨੀਰਜ ਭਟੇਜਾ ਮੰਗਲ ਸਿੰਘ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।

Scroll to Top