ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਟਰੈਕਟਰ ਰੋਸ ਮਾਰਚ ਕਰਕੇ ਪ੍ਰਗਟਾਇਆ ਰੋਸਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਦੀ ਕੇਂਦਰੀ ਲੀਡਰਸ਼ਿਪ ਦੇ ਸੱਦੇ ਤੇ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਬਲਾਕਾ ਵਿੱਚ ਕਿਸਾਨਾਂ ਮਜ਼ਦੂਰਾਂ ਵੱਲੋਂ ਟਰੈਕਟਰ ਰੋਸ ਮਾਰਚ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਗੁਰਜੰਟ ਸਿੰਘ ਅਤੇ ਬਲਾਕ ਆਗੂ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਲਗਭਗ ਇੱਕ ਸਾਲ ਤੋਂ ਕਿਸਾਨ ਦਿੱਲੀ ਜਾਣ ਲਈ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਬੈਠੇ ਹੋਏ ਹਨ।ਜ਼ੋ ਆਪਣੀ ਮੰਗਾਂ ਦੀ ਪੂਰਤੀ ਲਈ ਦਿੱਲੀ ਜਾਣਾ ਚਾਹੁੰਦੇ ਹਨ। ਪਰ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣਾ ਸਰਕਾਰ ਵੱਲੋਂ ਸਖ਼ਤ ਬੈਰੀਕੇਟਿੰਗ ਕਰ ਕਿਸਾਨਾ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ। ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਕੁਲਵੰਤ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਐਮ ਐਸ ਪੀ ਗਰੰਟੀ ਕਾਨੂੰਨ,ਕਿਸਾਨੀ ਕਰਜਿਆ ਦੀ ਮਾਫ਼ੀ,ਲਖੀਮਪੁਰ ਖੀਰੀ ਦੇ ਦੋਸ਼ੀਆ ਨੂੰ ਸਜ਼ਾ ਸਮੇਤ ਬਾਕੀ ਰਹਿੰਦੀਆਂ ਮੰਗਾਂ ਜ਼ੋ ਸਰਕਾਰ ਨੇ ਪਿਛਲੇ ਅੰਦੋਲਨ ਸਮੇਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਨੂੰ ਪੂਰੀਆਂ ਕਰਨ ਤੋਂ ਟਾਲਾ ਵੱਟ ਰਹੀ ਹੈ। ਉਹਨਾਂ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ ਉਹਨੀ ਦੇਰ ਤੱਕ ਸਘੰਰਸ਼ ਜਾਰੀ ਰਹੇਗਾ। ਬਾਰਡਰ ਕਿਸਾਨ ਯੂਨੀਅਨ ਦੇ ਆਗੂ ਬਸ਼ੀਰ ਸਿੰਘ ਅਤੇ ਵੱਸਣ ਸਿੰਘ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ। ਉਹਨਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹਨ ਅਤੇ ਮੰਗਾਂ ਦੀ ਪੂਰਤੀ ਤੱਕ ਸਘੰਰਸ਼ ਜਾਰੀ ਰੱਖਣਗੇ। ਇਸ ਮੌਕੇ ਤੇ ਮੁਲਾਜਮ ਏਕਤਾ ਸਘੰਰਸ਼ ਕਮੇਟੀ ਦੇ ਆਗੂ ਇਨਕਲਾਬ ਗਿੱਲ ਵੱਲੋਂ ਸੰਬੋਧਨ ਕੀਤਾ ਗਿਆ।ਇਸ ਮੌਕੇ ਤੇ ਕਿਸਾਨ ਆਗੂ ਸਾਰਜ ਸਿੰਘ , ਤਾਰਾਂ ਸਿੰਘ, ਸੁਖਵੰਤ ਸਿੰਘ,ਰਾਜੀਵ ਬਿੱਟੂ,ਸਾਰੋਜ ਰਾਣੀ,ਵੱਸਣ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ,ਸ਼ਾਮਿੰਦਰ ਸਿੰਘ,ਹਰਜੀਤ ਸਿੰਘ, ਇੰਦਰਜੀਤ ਸਿੰਘ,ਮੰਗਤ ਸਿੰਘ, ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।