ਕੇਂਦਰ ਸਰਕਾਰ ਨੇ ਬਜਟ ਵਿੱਚ ਸਮੂਹ ਮੁਲਾਜ਼ਮਾਂ ਵਰਗ ਨੂੰ ਵਿਸਾਰਿਆਂ , ਕੇਂਦਰ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਭੁੱਲੀ :- ਪੰਨੂ , ਲਾਹੌਰੀਆ

ਕੇਂਦਰ ਸਰਕਾਰ ਨੇ ਬਜਟ ਵਿੱਚ ਸਮੂਹ ਮੁਲਾਜ਼ਮਾਂ ਵਰਗ ਨੂੰ ਵਿਸਾਰਿਆਂ , ਕੇਂਦਰ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਭੁੱਲੀ :- ਪੰਨੂ , ਲਾਹੌਰੀਆ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.)ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਆਪਣੇ ਬੱਜਟ ਵਿੱਚ ਸਮੂਹ ਮੁਲਾਜ਼ਮ ਵਰਗ ਨੂੰ ਵਿਸਾਰਿਆ ਹੈ । ਲਾਹੌਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਲੈਂਕਸ਼ਨ ਤੋ ਪਹਿਲਾਂ ਜੋ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸਨ , ਸਰਕਾਰ ਉਹ ਸਾਰੇ ਵਾਅਦੇ ਹੀ ਭੁੱਲ ਗਈ ਹੈ । ਲਾਹੌਰੀਆ ਨੇ ਕਿਹਾ ਕਿ ਸਰਕਾਰ ਦਾ ਮੁਲਾਜ਼ਮਾ ਨੂੰ ਬੱਜਟ ਸੈਸ਼ਨ ਵਿੱਚ ਹੀ ਵਿਸਾਰਣਾ ਅਤਿ ਮੰਦਭਾਗਾ ਹੈ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੇ ਸਹਿਯੋਗ ਨਾਲ ਹੀ ਆਪ ਸਰਕਾਰ ਹੋਂਦ ਵਿੱਚ ਆਈ ਹੈ , ਹੁਣ ਮੁਲਾਜ਼ਮਾਂ ਨੂੰ ਹੀ ਵਿਸਾਰਿਆ ਜਾ ਰਿਹਾ ਹੈ ਜੋ ਕਿ ਨਿੰਦਣ ਯੋਗ ਹੈ । ਲਾਹੌਰੀਆ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰੇ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਨੀਰਜ ਅਗਰਵਾਲ, ਸੁਰਿੰਦਰ ਸਿੰਘ ਬਾਠ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ , ਅੰਮ੍ਰਿਤਪਾਲ ਸਿੰਘ ਸੇਖੋਂ, ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਸੰਜੀਤ ਸਿੰਘ ਨਿੱਜਰ , ਖੁਸ਼ਪ੍ਰੀਤ ਸਿੰਘ ਕੰਗ , ਗੁਰਵਿਦਰ ਸਿੰਘ ਬੱਬੂ , ਮਨਜੀਤ ਸਿੰਘ ਮੰਨਾਂ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜਰ ਸਨ ।

Scroll to Top