
ਯਾਦਗਾਰੀ ਹੋ ਨਿਬੜੀ ਸ: ਪ੍ਰਾ:ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ (ਬਲਾਕ ਖੰਨਾ-੨) ਜ਼ਿਲਾ ਲੁਧਿ: ਦੀ ਮਾਪੇ ਅਧਿਆਪਕ ਮਿਲਣੀ ਅਤੇ ਮਾਤਾਵਾਂ ਦੀ ਵਰਕਸ਼ਾਪ
ਅੱਜ ਸਿੱਖਿਆ ਵਿਭਾਗ ,ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਵਿੱਚ ਮਾਪੇ ਅਧਿਆਪਕ ਮਿਲਣੀ ਅਤੇ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਦੀਆਂ ਮਾਤਾਵਾਂ ਦੀ ਵਰਕਸ਼ਾਪ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਈ ਗਈ।ਸਟੇਟ ਅਵਾਰਡੀ ਅਧਿਆਪਕ ਸ੍ਰੀ ਵਿਕਾਸ ਕਪਿਲਾ ਜੀ ਨੇ ਦੱਸਿਆ ਕਿ ਇਸ ਪੀ.ਟੀ.ਐੱਮ. ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰੀ-ਬੋਰਡ ਦੇ ਪੇਪਰਾਂ ਦੀ ਕਾਰਗੁਜ਼ਾਰੀ ਸਬੰਧੀ ਉਨਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਐਲ.ਕੇ.ਜੀ,ਯੂ.ਕੇ.ਜੀ.ਅਤੇ ਨਰਸਰੀ ਜਮਾਤ ਦੇ ਵਿਦਿਆਰਥੀਆਂ ਦੇ ਮੁਲਾਂਕਣ ਕਾਰਡ ਮਾਪਿਆਂ ਨਾਲ ਸਾਂਝੇ ਕਰਕੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵੀ ਮਾਪਿਆਂ ਅੱਗੇ ਪੇਸ਼ ਕੀਤੀ ਗਈ।ਸਕੂਲ ਵਿੱਚ ਪੜਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੂਰੇ ਉਤਸ਼ਾਹ ਨਾਲ ਇਸ ਮੀਟਿੰਗ ਵਿੱਚ ਭਾਗ ਲਿਆ। ਸਕੂਲ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਦਾ ਬਹੁਤ ਹੀ ਵਧੀਆ ਢੰਗ ਨਾਲ ਵੈਲਕਮ ਕੀਤਾ ਗਿਆ ਅਤੇ ਉਨਾਂ ਦੇ ਲਈ ਚਾਹ ਪਾਣੀ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ।
ਸਕੂਲ ਦੇ ਸੀ.ਐੱਚ.ਟੀ ਮੈਡਮ ਗਲੈਕਸੀ ਸੋਫ਼ਤ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ,ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਸਕੂਲ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦੇ ਹੋਏ ਨਵੇਂ ਸੈਸ਼ਨ ਵਿੱਚ ਵੱਧ ਤੋਂ ਵੱਧ ਦਾਖ਼ਲੇ ਲਈ ਉਨਾਂ ਦਾ ਸਹਿਯੋਗ ਮੰਗਿਆ।
ਇਸ ਮੌਕੇ ਸਕੂਲ ਵਿੱਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੇ ਸਟਾਫ਼ ਦੀ ਪ੍ਰਸ਼ੰਸ਼ਾ ਕਰਦੇ ਹੋਏ ਬੱਚਿਆਂ ਦੀ ਪੜ੍ਹਾਈ ਪ੍ਰਤੀ ਆਪਣੀ ਤਸੱਲੀ ਪ੍ਰਗਟ ਕੀਤੀ।
ਇਸ ਮੌਕੇ ਇਸ ਪੀ.ਟੀ.ਐੱਮ ਅਤੇ ਮਦਰ ਵਰਕਸ਼ਾਪ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਵਿੱਚ ਸਕੂਲ ਸਟਾਫ਼ ਸ਼੍ਰੀਮਤੀ ਜਸਵਿੰਦਰ ਕੌਰ, ਸ੍ਰੀਮਤੀ ਬਲਜੀਤ ਕੌਰ, ਸ੍ਰੀ ਵਿਕਾਸ ਕਪਿਲਾ,ਸ਼੍ਰੀਮਤੀ ਜਸਵੀਰ ਕੌਰ,ਸ੍ਰੀਮਤੀ ਜਸਵਿੰਦਰ ਕੌਰ ਅਤੇ ਆਂਗਣਵਾੜੀ ਵਰਕਰ ਸ੍ਰੀਮਤੀ ਮਨਪ੍ਰੀਤ ਕੌਰ ਤੋਂ ਇਲਾਵਾ ਮਿਡ-ਡੇ- ਮੀਲ ਕੁੱਕ ਸ੍ਰੀਮਤੀ ਮਨਪ੍ਰੀਤ ਕੌਰ, ਸ੍ਰੀਮਤੀ ਗੁਰਦੇਵ ਕੌਰ ਅਤੇ ਸਫ਼ਾਈ ਸੇਵਿਕਾ ਸ੍ਰੀਮਤੀ ਬਲਜੀਤ ਕੌਰ ਨੇ ਆਪਣੀ ਅਹਿਮ ਭੂਮਿਕਾ ਨਿਭਾਈ।