ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ‍‌ਵੱਲੋਂ ਵਿਧਾਇਕ ਇੰਦਰਜੀਤ ਕੌਰ ਮਾਨ ਹਲਕਾ ਨਕੋਦਰ ਨੂੰ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ**

**ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ‍‌ਵੱਲੋਂ ਵਿਧਾਇਕ ਇੰਦਰਜੀਤ ਕੌਰ ਮਾਨ ਹਲਕਾ ਨਕੋਦਰ ਨੂੰ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ**ਨਕੋਦਰ:16 ਫਰਵਰੀ ( )ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮਾ ਅਤੇ ਪੈਨਸ਼ਨਰਜ਼ ਵਰਗ ਦੀਆਂ ਮੰਗਾਂ ਸਬੰਧੀ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਦੀ ਲੜੀ ਤਹਿਤ ਤੀਰਥ ਸਿੰਘ ਬਾਸੀ, ਨਿਰਮੋਲਕ ਸਿੰਘ ਹੀਰਾ, ਰਸ਼ਪਾਲ ਸਿੰਘ ਸੋਨੂੰ, ਰਾਜਿੰਦਰ ਮਹਿਤਪੁਰ, ਸੰਦੀਪ ਰਾਜੋਵਾਲ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੇ ਨਾਂ ਤੇ ਇੰਦਰਜੀਤ ਕੌਰ ਮਾਨ ਹਲਕਾ ਵਿਧਾਇਕ ਨਕੋਦਰ ਨੂੰ ਮੰਗ ਪੱਤਰ ਦਿੱਤਾ ਗਿਆ । ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਲਾਜ਼ਮ ਮੰਗਾਂ ਸਬੰਧੀ ਗੱਲਬਾਤ ਤੋਂ ਟਾਲ ਮਟੋਲ , ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪੈਨਸ਼ਨਰਜ਼ ਦੀ ਪੈਨਸ਼ਨ ਸੁਧਾਈ ਸਬੰਧੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ, ਪੇਂਡੂ ਭੱਤੇ ਸਮੇਤ ਬੰਦ ਕੀਤੇ ਭੱਤੇ ਬਹਾਲ ਕਰਨ ਸਬੰਧੀ ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ,ਤਨਖਾਹ ਕਮਿਸ਼ਨ ਸਬੰਧੀ ਤਰੁੱਟੀਆਂ ਦੂਰ ਕਰਨ ਲਈ,ਗਰੈਚਟੀ ਸਬੰਧੀ , ਪੰਜਾਬ ਦੇ ਮੁਲਾਜ਼ਮ ਵਰਗ ਤੇ ਕੇਂਦਰੀ ਪੇ ਸਕੇਲ ਰੱਦ ਕਰਕੇ ਪੰਜਾਬ ਦੇ ਕੇਂਦਰੀ ਪੇ ਸਕੇਲ ਬਹਾਲ ਕਰਨਾ , ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ ਨਾਲ ਸਬੰਧੀ, ਕੈਸ਼ਲੈਸ ਹੈਲਥ ਸਕੀਮ ਸਬੰਧੀ, ਅਦਾਲਤ ਫੈਸਲਿਆਂ ਸਬੰਧੀ, ਝੂਠੇ ਪੁਲਿਸ ਕੇਸਾਂ ਸਬੰਧੀ ਕਿਸੇ ਵੀ ਮੁਲਾਜ਼ਮ ਮੰਗ ਨੂੰ ਹੱਲ ਕਰਨਾ ਤਾਂ ਦੂਰ ਦੀ ਗੱਲ ਸਗੋਂ ਮੁੱਖ ਮੰਤਰੀ ਦੁਆਰਾ ਸਾਂਝੇ ਫਰੰਟ ਦੇ ਆਗੂਆਂ ਨਾਲ ਕਿਤੇ ਵੀ ਇਹਨਾਂ ਮੰਗਾਂ ਸਬੰਧੀ ਗੱਲਬਾਤ ਨਹੀਂ ਕੀਤੀ ਗਈ ਸਗੋਂ ਸਮੇਂ ਸਮੇਂ ਤੇ ਗੱਲਬਾਤ ਲਈ ਸਮਾਂ ਦੇ ਕੇ ਟਾਲ ਮਟੋਲ ਕੀਤੀ ਗਈ ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਾਅਦੇ ਮੁਤਾਬਿਕ ਮੁਲਾਜ਼ਮ ਮੰਗਾਂ ਸਬੰਧੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਗੱਲਬਾਤ ਕੀਤੀ ਜਾਵੇ ਤੇ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਬਜਟ ਸੈਸ਼ਨ ਦੌਰਾਨ ਲਗਾਤਾਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀ ਵਿਰੁੱਧ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਸਮੇਂ ਕੁਲਦੀਪ ਸਿੰਘ ਕੌੜਾ,ਓਮ ਪ੍ਰਕਾਸ਼,ਅਕਲ ਚੰਦ ਸਿੰਘ, ਅਮਰਜੀਤ ਸਿੰਘ, ਮਨਜਿੰਦਰ ਸਿੰਘ ਤਲਵਣ,ਭਜਨ ਰਾਮ ਔਜਲਾ, ਤੀਰਥ ਸਿੰਘ, ਰਾਮ ਨਰੇਸ਼, ਰਾਮ ਜੀਆ ਲਾਲ, ਧਰਮਿੰਦਰ ਕੁਮਾਰ, ਕੁਲਵੀਰ ਸਿੰਘ ਸ਼ਾਹਕੋਟ, ਜਗਦੀਪ ਸਿੰਘ ਆਦਿ ਹਾਜ਼ਰ ਸਨ ।

Scroll to Top