
ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਦੀ ਜਮਾਤ ਨੌਵੀਂ ਲਈ ਦਾਖਲਾ ਪ੍ਰੀਖਿਆਂ ਹੋਈ ਸੰਪਨਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਵਿੱਚ ਸਥਾਪਤ ਕੀਤੇ ਗਏ ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਵਾਸਤੇ ਲਈ ਗਈ ਦਾਖਲਾ ਪ੍ਰੀਖਿਆਂ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਸਫ਼ਲਤਾ ਪੂਰਵਕ ਸੰਪਨ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸਕੈੰਡਰੀ ਕਮ ਨੋਡਲ ਅਫ਼ਸਰ ਸਤੀਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸਕੂਲਾਂ ਸਕੂਲ ਆਫ ਐਮੀਨੈਸ ਫਾਜ਼ਿਲਕਾ, ਸਕੂਲ ਆਫ ਐਮੀਨੈਸ ਜਲਾਲਾਬਾਦ, ਸਕੂਲ ਆਫ ਐਮੀਨੈਸ ਅਰਨੀਵਾਲਾ ਸ਼ੇਖ ਸੁਭਾਨ ਅਤੇ ਸਕੂਲ ਆਫ ਐਮੀਨੈਸ ਰਾਮਸਰਾ ਸਮੇਤ ਸੂਬੇ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਜਮਾਤ ਨੌਵੀਂ ,ਸੈਸ਼ਨ 2025-26 ਲਈ 16 ਮਾਰਚ 2025 ਨੂੰ ਦਾਖਲੇ ਲਈ ਦਾਖਲਾ ਪ੍ਰੀਖਿਆ ਲਈ ਗਈ। ਇਸ ਪ੍ਰੀਖਿਆ ਲਈ ਤਹਿਸੀਲ ਅਬੋਹਰ ਵਿਚ 7, ਤਹਿਸੀਲ ਫਾਜ਼ਿਲਕਾ ਵਿਚ 8 ਤਹਿਸੀਲ ਜਲਾਲਾਬਾਦ ਵਿੱਚ 5 ਜ਼ਿਲੇ ਵਿੱਚ ਕੁੱਲ 20 ਪ੍ਰੀਖਿਆ ਕੇਂਦਰ ਬਣਾਏ ਗਏ ਸਨ।ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈ ਗਈ ਇਸ ਪ੍ਰੀਖਿਆ ਲਈ ਜ਼ਿਲੇ ਦੇ 5131 ਪ੍ਰੀਖਿਆਰਥੀਆਂ ਨੇ ਅਪਲਾਈ ਕੀਤਾ ਸੀ ਜਿਸ ਵਿੱਚੋ 3357 ਪ੍ਰੀਖਿਆਰਥੀ ਪ੍ਰੀਖਿਆ ਵਿੱਚ ਹਾਜਰ ਹੋਏ ਅਤੇ 1774 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ।ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵੱਲੋਂ ਪ੍ਰੀਖਿਆ ਦੇ ਸਫਲ ਸੰਚਾਲਨ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।ਇਸ ਪ੍ਰੀਖਿਆ ਦੇ ਸਫਲ ਸੰਚਾਲਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ,ਪ੍ਰਿਸੀਪਲ ਸੁਭਾਸ਼ ਸਿੰਘ ਅਤੇ ਪ੍ਰਿੰਸੀਪਲ ਹੰਸ ਰਾਜ ਵੱਲੋਂ ਬਤੌਰ ਡਿਊਟੀ ਮੈਜਿਸਟਰੇਟ ਸੇਵਾਵਾਂ ਨਿਭਾਈਆਂ ਗਈਆਂ। ਇਸ ਤੋਂ ਇਲਾਵਾ ਸਬੰਧਿਤ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਬਤੌਰ ਕੇਂਦਰ ਕੰਟਰੋਲਰ ਸੇਵਾਵਾਂ ਨਿਭਾਈਆਂ ਗਈਆਂ ਪ੍ਰਿੰਸੀਪਲ ਹਰੀ ਚੰਦ ਕੰਬੋਜ ਦੀ ਅਗਵਾਈ ਵਿੱਚ ਸਕੂਲ ਆਫ ਐਮੀਨੈਸ ਫਾਜ਼ਿਲਕਾ ਨੂੰ ਨੋਡਲ ਸੈਂਟਰ ਬਣਾਇਆ ਗਿਆ।ਪ੍ਰੀਖਿਆ ਦੇ ਸਫਲ ਸੰਚਾਲਨ ਲਈ ਕੋਆਰਡੀਨੇਟਰ ਵਿਵੇਕ ਅਨੇਜਾ ਸਮੇਤ ਸਮੂਹ ਦਫ਼ਤਰੀ ਅਮਲੇ ,ਸਮੂਹ ਕੇਂਦਰ ਸੁਪਰੀਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।