
ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਬੋਰਡ ਪ੍ਰੀਖਿਆਵਾਂ ਦਾ ਲਿਆ ਜਾਇਜ਼ਾ ਸੂਬੇ ਦੇ ਸਕੂਲਾਂ ਦੀਆਂ ਦਸਵੀਂ ਅਤੇ ਬਾਰ੍ਹਵੀਂ ਬੋਰਡ ਦੀਆ ਪ੍ਰੀਖਿਆਵਾਂ ਨਕਲ ਰਹਿਤ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਸਿੱਖਿਆ ਵਿਭਾਗ ਅਤੇ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ।ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸਕੈਡੰਰੀ ਸਤੀਸ਼ ਕੁਮਾਰ ਦੀ ਅਗਵਾਈ ਵਿੱਚ ਉਕਤ ਪ੍ਰੀਖਿਆਵਾਂ ਸਬੰਧੀ ਜਿਲ੍ਹਾ ਫਾਜਿਲਕਾ ਦੇ ਸਕੂਲਾਂ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਦਸਵੀਂ ਅਤੇ ਬਾਰਵੀ ਜਮਾਤਾਂ ਦੇ ਪ੍ਰੀਖਿਆਰਥੀ ਬੋਰਡ ਵੱਲੋਂ ਜਾਰੀ ਡੇਟਸੀਟ ਅਤੇ ਹਦਾਇਤਾਂ ਅਨੁਸਾਰ ਪ੍ਰੀਖਿਆ ਦੇ ਰਹੇ ਹਨ। ਇਸ ਮੌਕੇ ‘ਤੇ ਉਹਨਾਂ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਬਾਇਆ ਸਮੇਤ ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਇੰਗਲਿਸ਼ ਅਤੇ ਇਕਨੋਮਿਕਸ ਵਿਸ਼ਿਆਂ ਦੀ ਚੱਲ ਰਹੀ ਪ੍ਰੀਖਿਆ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤੀ।ਉਹਨਾਂ ਕਿਹਾ ਕਿ ਪ੍ਰੀਖਿਆਵਾਂ ਬੜੇ ਸੁਚੱਜੇ ਢੰਗ ਨਾਲ ਅਤੇ ਨਕਲ ਰਹਿਤ ਚੱਲ ਰਹੀਆਂ ਹਨ। ਉਹਨਾਂ ਕਿਹਾ ਕਿ ਬੋਰਡ ਪ੍ਰੀਖਿਆਵਾਂ ਵਿਦਿਆਰਥੀਆਂ ਬੜੇ ਉਤਸ਼ਾਹ ਨਾਲ ਦੇ ਰਹੇ ਹਨ।ਸਮੂਹ ਕੇਂਦਰ ਸੁਪਰਡੈਂਟ,ਸਹਾਇਕ ਸੁਪਰਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਸੀ।