
ਸਕੂਲ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਅਤੇ ਟੀਮ ਨੇ ਕੀਤਾ ਪੁਰਾਣਾ ਰਾਜਪੁਰਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਸਕੂਲ ਸਿੱਖਿਆ ਕੋਆਰਡੀਨੇਟਰ ਹਲਕਾ ਰਾਜਪੁਰਾ ਵਿਜੇ ਮੈਨਰੋ ਅਤੇ ਉਹਨਾਂ ਦੀ ਟੀਮ ਨੇ ਸਕੂਲ ਮੁਖੀਆਂ ਨਾਲ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮਿਲੀਆਂ ਗ੍ਰਾਟਾਂ ਦੀ ਉਚਿਤ ਵਰਤੋਂ ਲਈ ਸਕੂਲ ਮੁਖੀਆਂ ਨਾਲ ਕੀਤੀ ਗੱਲਬਾਤਸਰਕਾਰੀ ਪ੍ਰਾਇਮਰੀ ਸਕੂਲ ਪੁਰਾਣਾ ਰਾਜਪੁਰਾ, ਸਕੂਲ ਨੰਬਰ 1, ਐੱਨਟੀਸੀ ਨੰਬਰ 1 ਦੇ ਨਾਲ-ਨਾਲ ਪੀ.ਐਮ. ਸ਼੍ਰੀ ਸਕੰਸਸਸ ਕਾਲਕਾ ਰੋਡ ਵਿਖੇ ਸਿੱਖਿਆ ਕੋਆਰਡੀਨੇਟਰ ਟੀਮ ਨਾਲ ਲਿਆ ਜਾਇਜ਼ਾ ਰਾਜਪੁਰਾ 26 ਮਾਰਚ ( )ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਦਿਸ਼ਾ-ਨਿਰਦੇਸ਼, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਸਾਂਝੀ ਅਗਵਾਈ ਹੇਠ ਹਲਕਾ ਰਾਜਪੁਰਾ ਦੇ ਸਰਕਾਰੀ ਸਕੂਲਾਂ ਵਿੱਚ ਸਕੂਲ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਅਤੇ ਟੀਮ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਦੌਰੇ ਦੌਰਾਨ, ਟੀਮ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉੱਚ-ਗੁਣਵੱਤਾ ਸਿੱਖਿਆ ਪ੍ਰਦਾਨ ਕਰਨ ਦੀ ਪ੍ਰੇਰਣਾ ਦਿੱਤੀ। ਵਿਜੇ ਮੈਨਰੋ ਅਤੇ ਉਨ੍ਹਾਂ ਦੀ ਟੀਮ ਨੇ ਸਕੂਲ ਮੁਖੀਆਂ ਨਾਲ ਚਰਚਾ ਕਰਕੇ ਸਰਕਾਰੀ ਗ੍ਰਾਂਟਾਂ ਦੀ ਉਚਿਤ ਵਰਤੋਂ ਅਤੇ ਸਕੂਲ ਵਿਵਸਥਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਵਿਅਕਤੀਗਤ ਵਿਕਾਸ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੋਰ ਚੰਗੀਆਂ ਸਹੂਲਤਾਂ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।ਇਸ ਦੌਰਾਨ, ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਪੁਰਾਣਾ (ਪਾਰਕ ਵਾਲਾ), ਕਾਲਕਾ ਰੋਡ, ਐਨ ਟੀ ਸੀ ਸਕੂਲ ਨੰਬਰ 1 ਅਤੇ ਸਕੂਲ ਨੰਬਰ 1 ਰਾਜਪੁਰਾ ਟਾਊਨ ਵਿਜਟ ਕੀਤਾ। ਇਸ ਤੋਂ ਇਲਾਵਾ ਸਿੱਖਿਆ ਕੋਆਰਡੀਨੇਟਰ ਟੀਮ ਨੇ ਪੀਐੱਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਵਿਖੇ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲ ਪ੍ਰਬੰਧਨ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਵਿਸ਼ੇਸ਼ ਸਹੂਲਤਾਂ ‘ਤੇ ਵੀ ਵਿਚਾਰ ਕੀਤਾ।ਇਸ ਦੌਰੇ ਦੌਰਾਨ ਪ੍ਰਿੰਸੀਪਲ ਡਾ: ਨਰਿੰਦਰ ਕੌਰ, ਪਿਆਰਾ ਸਿੰਘ, ਵਿਜੇ ਮੈਨਰੋ ਦੇ ਨਾਲ ਲਲਿਤ ਕੁਮਾਰ ਲਵਲੀ, ਰਵਦੀਪ ਸਿੰਘ ਸੂਰੀ, ਰਵਿੰਦਰ ਕੱਕੜ ਅਤੇ ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਮੇਜਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ‘ਤੇ ਵਿਜੇ ਮੈਨਰੋ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਬੱਚੇ ਨੂੰ ਉਚਿਤ ਸਿੱਖਿਆ ਮਿਲੇ, ਜਿਸ ਨਾਲ ਉਹ ਆਪਣੀ ਜ਼ਿੰਦਗੀ ਵਿੱਚ ਪ੍ਰਗਤੀ ਕਰ ਸਕਣ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀ ਇਮਾਰਤ, ਵਿਦਿਆਰਥੀਆਂ ਲਈ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।ਸਿੱਖਿਆ ਕੋਆਰਡੀਨੇਟਰ ਅਤੇ ਟੀਮ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਸਕੂਲਾਂ ਦੀ ਵੀ ਵਿਜਟ ਕੀਤੀ ਜਾਵੇਗੀ, ਤਾਂ ਜੋ ਹਲਕੇ ਵਿੱਚ ਵਿਦਿਆਰਥੀਆਂ ਦੀ ਸਿੱਖਿਆ ਅਤੇ ਵਿਕਾਸ ਨੂੰ ਹੋਰ ਬਿਹਤਰੀ ਵੱਲ ਲਿਆ ਜਾ ਸਕੇ।