
ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕਾਂ ਮਿਲਣੀ ਹੋਈ ਸੰਪਨ ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਮਾਂਪੇ ਅਧਿਆਪਕ ਮਿਲਣੀਆਂ ਵਿੱਚ ਕੀਤੀ ਸ਼ਿਰਕਤ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਦੂਰੀ ਘੱਟ ਕਰਨ ਦਾ ਸਾਰਥਕ ਉਪਰਾਲਾ ਮਾਪੇ ਅਧਿਆਪਕ ਮਿਲਣੀ-ਡੀਈਓ ਸਤੀਸ਼ ਕੁਮਾਰ, ਡਿਪਟੀ ਡੀਈਓ ਪਰਵਿੰਦਰ ਸਿੰਘ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੀਟਿੰਗਾਂ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਵਧਾਇਆ ਉਤਸ਼ਾਹ ਮਾਪਿਆਂ ਵੱਲੋਂ ਮੈਗਾ ਪੀਟੀਐਮ ਵਿੱਚ ਕੀਤੀ ਗਈ ਭਰਵੀ ਸਮੂਲੀਅਤ ਫਾਜ਼ਿਲਕਾ, 29 ਮਾਰਚ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਨੂੰ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ 468 ਪ੍ਰਾਈਮਰੀ ਅਤੇ 230 ਅਪਰ ਪ੍ਰਾਈਮਰੀ ਸਕੂਲਾਂ ਵਿਚ ਮੈਗਾ ਪੀਟੀਐਮ ਹੋਈ ਹੈ। ਜਿਕਰਯੋਗ ਹੈ ਕਿ ਪ੍ਰਾਈਮਰੀ ਸਕੂਲਾਂ ਵਿਚ 77816 ਅਤੇ ਅਪਰ ਪ੍ਰਾਈਮਰੀ ਸਕੂਲਾਂ ਵਿਚ 70171 ਵਿਦਿਆਰਥੀ ਸਰਕਾਰੀ ਸਕੂਲਾਂ ਵਿਚ ਸਿੱਖਿਆ ਗ੍ਰਹਿਣ ਕਰ ਰਹੇ ਹਨ। ਇੰਨ੍ਹਾਂ ਵਿਦਿਆਰਥੀਆਂ ਦੇ 1 ਲੱਖ ਤੋਂ ਵੱਧ ਮਾਪਿਆਂ ਨੇ ਸਕੂਲਾਂ ਵਿਚ ਪਹੁੰਚ ਕੇ ਪੀਟੀਐਮ ਵਿਚ ਸ਼ਿਰਕਤ ਕੀਤੀ ਹੈ।ਇਸੇ ਲੜੀ ਵਿਚ ਅੱਜ ਹੋਈ ਮੈਗਾ ਪੀਟੀਐਮ ਵਿਚ ਵਿਦਿਆਰਥੀਆਂ ਦੀ ਸਲਾਨਾ ਇਮਤਿਹਾਨਾਂ ਦੀ ਕਾਰਗੁਜਾਰੀ ਸਾਂਝੀ ਕੀਤੀ ਅਤੇ ਆਉਣ ਵਾਲੇ ਵਿੱਦਿਅਕ ਸੈਸ਼ਨ ਬਾਰੇ ਮਾਪਿਆਂ ਨਾਲ ਮਿਲ ਕੇ ਯੋਜਨਾਬੰਦੀ ਕੀਤੀ ਗਈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਸਤੀਸ਼ ਕੁਮਾਰ ਦੁਆਰਾ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਿਸ਼ੇਸ਼ਰ ਨਾਥ, ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ, ਸਰਕਾਰੀ ਹਾਈ ਸਕੂਲ ਘੱਲੂ, ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਰਵਿੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਜੀਮਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਸੂਰਜ ਨਗਰੀ ਸਕੂਲਾਂ ਦਾ ਦੌਰਾ ਕਰਕੇ ਮਾਪੇ ਅਧਿਆਪਕ ਮਿਲਣੀਆ ਵਿੱਚ ਸਿਰਕਤ ਕੀਤੀ ਗਈ । ਉਹਨਾਂ ਨੇ ਮਾਪਿਆਂ ਨਾਲ ਉਹਨਾਂ ਦੇ ਬੱਚਿਆਂ ਦੀ ਸਲਾਨਾ ਇਮਿਤਹਾਨਾ ਦੀ ਕਾਰਗੁਜ਼ਾਰੀ ਨੂੰ ਸਾਂਝੀ ਕਰਦਿਆਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।ਉਹਨਾਂ ਵੱਲੋ ਮਾਪਿਆਂ ਅਤੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਆਪਣੇ ਬੱਚਿਆਂ ਨੂੰ ਬਿਨਾ ਝਿਜਕ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ ਅਤੇ ਉੱਚ ਪਾਏ ਦੀ ਸਿੱਖਿਆ ਪਾਓ। ਮਾਪੇ ਬੱਚਿਆਂ ਲਈ ਟਾਇਮ ਟੇਬਲ ਬਣਾ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ। ਉਹਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਤਕਨੀਕਾ ਨਾਲ ਲੈੱਸ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਨੂੰ ਮਿਸ਼ਨ ਸਮਰੱਥ ਦੀ ਪੂਰਤੀ ਲਈ ਮਿਲਕੇ ਯਤਨ ਕਰਨ ਲਈ ਕਿਹਾ। ਉਹਨਾਂ ਦੱਸਿਆ ਕਿ ਸਮੂਹ ਅਧਿਆਪਕਾਂ ਵੱਲੋਂ ਮਾਪਿਆਂ ਦਾ ਸਕੂਲਾਂ ਵਿੱਚ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਮਾਪਿਆਂ ਵਿੱਚ ਇੰਨਾ ਉਤਸ਼ਾਹ ਸੀ ਕਿ ਹਜ਼ਾਰਾਂ ਮਾਪਿਆਂ ਨੇ ਪੂਰੀ ਗਰਮ ਜੋਸ਼ੀ ਨਾਲ ਪੀਟੀਐਮ ਵਿੱਚ ਸ਼ਿਰਕਤ ਕਰਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਸਬੰਧੀ ਹੋਰ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਅੱਜ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਦੇ ਬਿਹਤਰ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਵਿਦਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ ‘ਚ ਸੁਧਾਰ ਕੀਤਾ ਜਾ ਸਕੇ। ਉਹਨਾਂ ਨੇ ਬੱਚਿਆਂ ਦੀ ਸਿਹਤ ਸੰਭਾਲ ਲਈ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ। ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ।ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲਾਂ ਅਤੇ ਵਿਦਿਆਰਥੀਆਂ ਦੀ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਵੀ ਪ੍ਰਾਪਤ ਕੀਤੇ ਤਾਂ ਕਿ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਵਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ। ਵੱਖ-ਵੱਖ ਸਕੂਲਾਂ ‘ਚ ਮਾਪਿਆਂ ਨੂੰ ਪ੍ਰੋਜੈਕਟਰਾਂ ਤੇ ਐਲਈਡੀਜ਼ ਰਾਹੀਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਤੋਂ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਸਥਾਪਤ ਨਵੀਆਂ ਸਹੂਲਤਾਂ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਸਕੂਲ ਮੁੱਖੀ, ਸਕੂਲ ਸਟਾਫ, ਸਕੂਲ ਪ੍ਰਬੰਧਕ ਕਮੇਟੀ ਮੈਂਬਰ, ਪੰਚਾਇਤੀ ਨੁਮਾਇੰਦੇ,ਪਤਵੰਤੇ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ। ਇਸ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਬੀਪੀਈਓ,ਸਮੂਹ ਬੀਐਨਓ , ਸਮੂਹ ਸੀਐਚਟੀਜ, ਸਮੂਹ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।