99.72 ਪਾਸ ਫੀਸਦੀ ਨਾਲ ਜਿਲ੍ਹਾ ਫਾਜਿਲਕਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਸਮੂਹ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ -ਡੀਈਓ ਸਤੀਸ਼ ਕੁਮਾਰ

99.72 ਪਾਸ ਫੀਸਦੀ ਨਾਲ ਜਿਲ੍ਹਾ ਫਾਜਿਲਕਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਸਮੂਹ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ -ਡੀਈਓ ਸਤੀਸ਼ ਕੁਮਾਰ, ਡਿਪਟੀ ਡੀਈਓ ਪਰਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਚਾਨਣਾ ਵਾਲਾ ਦੀਆਂ 3 ,ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਮਹਿਤਾਬ ਸਿੰਘ ਦੀਆਂ 2 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਦੀਆਂ 2 ਵਿਦਿਆਰਥਣਾਂ ਨੇ ਸੌ ਫ਼ੀਸਦੀ ਨੰਬਰ ਲੈਣ ਕੇ ਜ਼ਿਲ੍ਹੇ ਵਿੱਚੋ ਸਾਂਝੇ ਤੌਰ ਤੇ ਪ੍ਰਾਪਤ ਕੀਤਾ ਪਹਿਲਾ ਸਥਾਨ ਵਿਦਿੱਅਕ ਸੈਸ਼ਨ 2024-25 ਦੌਰਾਨ ਸੂਬੇ ਦੇ ਸਕੂਲਾਂ ਵਿੱਚ ਪੜ੍ਹਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਲਈ ਗਈ ਸੀ ਵਿਚ ਜਿਸ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਜਿਸ ਵਿੱਚ ਸਰਹੱਦੀ ਜਿਲ੍ਹੇ ਫਾਜਿਲਕਾ ਦੇ ਵਿਦਿਆਰਥੀਆਂ ਦੀ ਪੂਰੀ ਬੱਲੇ ਬੱਲੇ ਹੈ।ਫਾਜਿਲਕਾ ਜ਼ਿਲ੍ਹੇ ਨੇ ਲਗਾਤਾਰ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸਕੈੰਡਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਪੰਜਵੀਂ ਕਲਾਸ ਦੇ ਸਰਕਾਰੀ ਸਕੂਲਾਂ ਦੇ 11595 ਵਿਦਿਆਰਥੀਆਂ ਵਿੱਚੋਂ 11563 ਵਿਦਿਆਰਥੀ ਪਾਸ ਹੋਏ ਹਨ। 99.72 ਫੀਸਦੀ ਨਤੀਜੇ ਨਾਲ ਫਾਜਿਲਕਾ ਜ਼ਿਲ੍ਹੇ ਨੇ ਵਧਿਆ ਪ੍ਰਦਰਸ਼ਨ ਕੀਤਾ ਹੈ। ਇਸ ਦੇ ਨਾਲ ਪ੍ਰਾਈਵੇਟ ਸਕੂਲਾਂ ਦੇ 2499 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋ 2480 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਅਤੇ ਨਤੀਜਾ 99.23 ਫੀਸਦੀ ਰਿਹਾ।ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਤੋਂ ਬਾਗੋਬਾਗ ਹੁੰਦਿਆਂ ਦੱਸਿਆ ਕਿ 99 ਪ੍ਰਤੀਸ਼ਤ ਤੋਂ ਵੀ ਵੱਧ ਨਤੀਜਾ ਹਾਸਲ ਕਰਨ ਲਈ ਫਾਜਿਲਕਾ ਜ਼ਿਲ੍ਹੇ ਦੇ ਸਰਕਾਰੀ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਬਲਾਕ ਫਾਜ਼ਿਲਕਾ 2 ਦੇ ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੀਆਂ ਵਿਦਿਆਰਥਣਾਂ ਮੁਸਕਾਨ ਕੌਰ, ਰੂਹਾਨੀ, ਤਮੰਨਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਮਹਿਤਾਬ ਸਿੰਘ ਦੀਆਂ ਵਿਦਿਆਰਥਣਾਂ ਜਸਵਿੰਦਰ ਕੌਰ ਅਤੇ ਮਮਤਾ ਬਲਾਕ ਜਲਾਲਾਬਾਦ 1 ਦੇ ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ ਦੀਆਂ ਵਿਦਿਆਰਥਣਾਂ ਕੋਮਲ ਅਤੇ ਮਨਜੀਤ ਕੌਰ ਨੇ ਸਾਂਝੇ ਰੂਪ ਵਿੱਚ ਜ਼ਿਲ੍ਹੇ ਵਿੱਚੋ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚੋ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੀਆਂ ਚਾਨਣ ਵਾਲਾ ਸਕੂਲ ਦੀਆਂ ਵਿਦਿਆਰਥਣਾਂ ਮੁਸਕਾਨ ਅਤੇ ਰੂਹਾਨੀ ਨੇ ਨਵੋਦਿਆ ਦਾਖਲਾ ਪ੍ਰੀਖਿਆ ਵੀ ਪਾਸ ਕਰ ਲਈ ਹੈ। ਸਰਕਾਰੀ ਸਕੂਲਾਂ ਦੇ ਪੰਜਵੀ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਮੂਹ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਦੀ ਮਿਹਨਤ ਦੇ ਨਾਲ-ਨਾਲ ,ਬੀਪੀਈਓਜ ਅਤੇ ਸਮੂਹ ਸੀਐਚਟੀਜ ਦੀ ਯੋਗ ਨਿਗਰਾਨੀ ਦੀ ਸਰਾਹਨਾ ਕੀਤੀ ਹੈ। ਮਿਸ਼ਨ ਸੌ ਫ਼ੀਸਦੀ ਤਹਿਤ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਪਿਆਂ ਵੱਲੋਂ ਦਿਨ-ਰਾਤ ਇੱਕ ਕਰਕੇ, ਛੁੱਟੀ ਵਾਲੇ ਦਿਨ ਸਕੂਲ ਲਗਾ ਕੇ, ਅੱਤ ਦੀ ਠੰਢ ਵਿੱਚ ਸਵੇਰੇ ਸਮੇਂ ਵਾਧੂ ਜਮਾਤਾਂ ਲਗਾਉਣ ਦਾ ਮਿੱਠਾ ਫ਼ਲ ਮਿਲਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਮਿਹਨਤੀ ਅਧਿਆਪਕਾਂ ਦੀ ਦਿਨ ਰਾਤ ਦੀ ਮਿਹਨਤ ਨੂੰ ਸਲਾਮ ਕੀਤਾ। ਇਸ ਮੌਕੇ ਤੇ ਬੀਪੀਈਓ ਪ੍ਰਮੋਦ ਕੁਮਾਰ, ਬੀਪੀਈਓ ਜਸਪਾਲ ਸਿੰਘ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਸੁਸ਼ੀਲ ਕੁਮਾਰੀ, ਬੀਪੀਈਓ ਅਜੇ ਛਾਬੜਾ, ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਸੁਨੀਲ ਕੁਮਾਰ ਅਤੇ ਬੀਪੀਈਓ ਭਾਲਾ ਰਾਮ ਅਤੇ ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ਵੱਲੋਂ ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ।

Scroll to Top