
ਪ ਸ ਸ ਫ ਦੀ 10 ਅਪ੍ਰੈਲ ਜਲੰਧਰ ਸੂਬਾਈ ਰੈਲੀ ਵਿੱਚ ਮਿੱਡ-ਡੇ-ਮੀਲ ਵਰਕਰਜ਼ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲ
ਜਲੰਧਰ::03ਅਪ੍ਰੈਲ ( ) ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਚਲਾਈ। ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਮਿੱਡ-ਡੇ-ਮੀਲ ਵਰਕਰਾਂ ਦੀ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਨਾ ਦਿਖਾਉਣ ਸੰਬੰਧੀ ਮਿੱਡ -ਡੇ-ਮੀਲ ਵਰਕਰਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੇ ਤਿੰਨ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੀਤੇ ਗਏ ਚੋਣ ਵਾਅਦੇ ਅਨੁਸਾਰ ਮਿੱਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਨਹੀਂ ਕੀਤਾ। ਇਹਨਾਂ ਵਰਕਰਾਂ ਨੂੰ ਰੈਗੂਲਰ ਕਰਨ ਤੋਂ ਵੀ ਪਾਸਾ ਵੱਟਿਆ ਜਾ ਰਿਹਾ ਹੈ। ਸਗੋਂ ਖਾਣਾ ਬਣਾਉਣ ਤੋਂ ਇਲਾਵਾ ਹੋਰ ਵਾਧੂ ਕੰਮ ਵੀ ਜਬਰੀ ਲਏ ਜਾ ਰਹੇ ਹਨ। ਇਸ ਲਈ ਮਿੱਡ ਡੇ ਮੀਲ ਵਰਕਰਾ ਅੰਦਰ ਰੋਸ ਪਾਇਆ ਜਾ ਰਿਹਾ ਹੈ।ਇਸ ਲਈ ਮੀਟਿੰਗ ਨੇ ਫੈਸਲਾ ਕੀਤਾ ਕਿ ਪੰਜਾਬ ਦੇ ਮੁਲਾਜ਼ਮਾਂ ਦੀ ਸਾਂਝੀ ਲਹਿਰ ਉਸਾਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ 10 ਅਪ੍ਰੈਲ ਨੂੰ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਸੂਬਾਈ ਰੈਲੀ ਲਈ ਕੋਟਾ ਵੰਡ ਕੀਤੀ ਗਈ। ਰੈਲੀ ਦੀ ਤਿਆਰੀ ਲਈ 5-6 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਜਸਵਿੰਦਰ ਕੌਰ ਟਾਹਲੀ ਵਿੱਤ ਸਕੱਤਰ ਪ੍ਰਵੀਨ ਕੌਰ ਫ਼ਤਿਹਗੜ੍ਹ ਸਾਹਿਬ, ਕਮਲਜੀਤ ਕੌਰ ਹੁਸ਼ਿਆਰਪੁਰ , ਮਮਤਾ ਸੈਦਪੁਰ ਪ੍ਰਧਾਨ ਕਪੂਰਥਲਾ, ਕਮਲੇਸ਼ ਕੌਰ ਪ੍ਰਧਾਨ ਰੋਪੜ, ਰਿੰਪੀ ਰਾਣੀ ਪ੍ਰਧਾਨ ਨਵਾਂ ਸ਼ਹਿਰ, ਸੰਤੋਸ਼ ਪਾਸ਼ੀ ਪ੍ਰਧਾਨ ਪਠਾਨਕੋਟ, ਜਸਵੀਰ ਕੌਰ ਪ੍ਰਧਾਨ ਲੁਧਿਆਣਾ, ਇਕਬਾਲ ਕੌਰ ਪ੍ਰਧਾਨ ਪਟਿਆਲਾ,, ਗੁਰਜੀਤ ਕੌਰ ਮਨਜੀਤ ਕੌਰ, ਕੁਲਵਿੰਦਰ ਕੌਰ ਮੌਹਾਲੀ, ਜਸਵੀਰ ਕੌਰ ਤਾਰਨਤਾਰਨ, ਹਰਮੇਸ਼ ਕੌਰ ਅਨੰਦਪੁਰ ਸਾਹਿਬ, ਸਿਮਰਨਜੀਤ ਕੌਰ ਪਾਸਲਾ, ਚਰਨਜੀਤ ਕੌਰ ਮਾਹਲ , ਸਿਮਲਜੀਤ ਕੌਰ ਫਰੀਦਕੋਟ ਅਤੇ ਮਨਜੀਤ ਕੌਰ
ਤੋਂ ਇਲਾਵਾ ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਸਲਾਹਕਾਰ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਕੁਲਦੀਪ ਸਿੰਘ ਕੌੜਾ ਵੀ ਸ਼ਾਮਲ ਸਨ।