ਲੁਧਿਆਣਾ: ਵਾਤਾਵਰਣ ਦਿਵਸ ਮੌਕੇ ਡੀਈਓ ਰਵਿੰਦਰ ਕੌਰ ਨੇ ਲਗਾਏ ਬੂਟੇ ਅਤੇ ਵਿਦਿਆਰਥੀਆਂ ਨੂੰ ਕੁਦਰਤ ਦੀ ਸੰਭਾਲ ਲਈ ਪ੍ਰੇਰਿਤ ਕੀਤਾ

ਲੁਧਿਆਣਾ: ਵਾਤਾਵਰਣ ਦਿਵਸ ਮੌਕੇ ਡੀਈਓ ਰਵਿੰਦਰ ਕੌਰ ਨੇ ਲਗਾਏ ਬੂਟੇ ਅਤੇ ਵਿਦਿਆਰਥੀਆਂ ਨੂੰ ਕੁਦਰਤ ਦੀ ਸੰਭਾਲ ਲਈ ਪ੍ਰੇਰਿਤ

ਕੀਤਾਵਿਸ਼ਵ ਵਾਤਾਵਰਣ ਦਿਵਸ ਮੌਕੇ, ਮਿਤੀ 05-06-2025 ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਰਵਿੰਦਰ ਕੌਰ ਵੱਲੋਂ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿੱਚ ਮਨਾਏ ਗਏ ਵਾਤਾਵਰਣ ਦਿਵਸ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਗਿਆਸਪੁਰਾ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਨਿੰਮ, ਪੀਪਲ ਅਤੇ ਸੁਹੰਜਣ ਦੇ ਬੂਟੇ ਲਗਾਏ ਗਏ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਵਿਖੇ ਨਿੰਮ, ਅਸ਼ੋਕਾ ਅਤੇ ਅਲਸਟੋਨੀਆ ਦੇ ਬੂਟੇ ਲਗਾਏ ਗਏ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਹ ਬੂਟੇ ਆਪਣੀ ਜ਼ਿੰਮੇਵਾਰੀ ਵਜੋਂ ਅਪਣਾਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਖਾਸ ਪ੍ਰਸਤੁਤੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਨਾਲ ਮੌਜੂਦ ਮਾਪੇ, ਸਕੂਲ ਮੈਨੇਜਮੈਂਟ ਕਮੇਟੀ (SMC) ਦੇ ਮੈਂਬਰਾਂ ਅਤੇ ਪਿੰਡ ਪੰਚਾਇਤ ਦੇ ਨੁਮਾਇੰਦਿਆਂ ਨੂੰ ਵਾਤਾਵਰਣ ਸੰਭਾਲ ਲਈ ਪ੍ਰੇਰਣਾ ਮਿਲੀ।ਆਪਣੀ ਗੱਲ ਦੌਰਾਨ ਡੀਈਓ ਰਵਿੰਦਰ ਕੌਰ ਨੇ ਦੱਸਿਆ ਕਿ ਅਜਿਹੇ ਹੀ ਕਾਰਜਕ੍ਰਮ ਅੱਜ ਲੁਧਿਆਣਾ ਦੇ ਹੋਰ ਬਹੁਤ ਸਾਰੇ ਸਕੂਲਾਂ ਵਿੱਚ ਵੀ ਕਰਵਾਏ ਗਏ ਹਨ। ਇਸ ਮੁਹਿੰਮ ਦਾ ਮਕਸਦ ਨੌਜਵਾਨ ਪੀੜ੍ਹੀ ਵਿੱਚ ਵਾਤਾਵਰਣ ਦੀ ਰੱਖਿਆ ਅਤੇ ਬੂਟਿਆਂ ਦੀ ਸੰਭਾਲ ਲਈ ਜਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਹੈ।ਉਨ੍ਹਾਂ ਸਾਰੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਵਧ ਤੋਂ ਵਧ ਰੁੱਖ ਲਗਾਏਂ ਅਤੇ ਉਨ੍ਹਾਂ ਦੀ ਸਹੀ ਤਰ੍ਹਾਂ ਦੇਖਭਾਲ ਵੀ ਕਰਨ। “ਰੁੱਖਾਂ ਨੂੰ ਇਕ ਜੀਵਤ ਜੀਵ ਸਮਝਣਾ ਚਾਹੀਦਾ ਹੈ ਜੋ ਮਨੁੱਖੀ ਜੀਵਨ ਲਈ ਅਤਿਅਵਸ਼ਕ ਹਨ,” ਉਨ੍ਹਾਂ ਜ਼ੋਰ ਦੇ ਕੇ ਕਿਹਾ।ਇਸ ਕਾਰਜ ਵਿੱਚ ਡੀਈਓ ਰਵਿੰਦਰ ਕੌਰ ਦੇ ਨਾਲ ਜੀਪੀਐਸ ਮਡੀਆਣੀ ਦੇ ਮੁਖ ਅਧਿਆਪਕ ਸ਼੍ਰੀ ਬਲਦੇਵ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਰਹੇ।

Scroll to Top