
ਅਧਿਆਪਕ ਵਤਨ ਸੰਧੂ ਨੇ ਸੂਬੇ ਭਰ ਵਿੱਚ ਚਮਕਾਇਆ ਫਾਜ਼ਿਲਕਾ ਦਾ ਨਾਂ
ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ ਲਈ ਪੜ੍ਹਨ ਸਮਗਰੀ ਤਿਆਰ ਕਰਨ ‘ਤੇ ਮਿਲਿਆ ਸਨਮਾਨ
ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਬਹਾਦੁਰ ਖੇੜਾ ਦੇ ਪੰਜਾਬੀ ਅਧਿਆਪਕ ਸ. ਵਤਨ ਸਿੰਘ ਸੰਧੂ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਫਾਜ਼ਿਲਕਾ ਦਾ ਨਾਮ ਚਮਕਾਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਸਬੰਧੀ ਸਮਾਰੋਹ ਕਰਵਾਇਆ ਗਿਆ। ਇਸ ਦੇ ਨਾਲ਼ ਹੀ ਅੰਤਰਾਸ਼ਟਰੀ ਪੰਜਾਬੀ ਓਲੰਪਿਆਡ ਲਈ ਪੜ੍ਹਨ ਸਮਗਰੀ ਤਿਆਰ ਕਰਨ ਵਾਲੇ ਸੂਬੇ ਭਰ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਮੂਲੀਅਤ ਕੀਤੀ। ਇਸ ਸਨਮਾਨ ਸਮਾਰੋਹ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਦੇ ਅਧਿਆਪਕ ਸ. ਵਤਨ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ, ਜੋ ਕਿ ਜ਼ਿਲ੍ਹੇ ਦੇ ਲਈ ਬਹੁਤ ਹੀ ਸਨਮਾਨ ਤੇ ਵੱਡੀ ਗੱਲ ਹੈ। ਜ਼ਿਕਰਯੋਗ ਹੈ ਕੀ ਇਸ ਤੋਂ ਪਹਿਲਾਂ ਵੀ ਅਧਿਆਪਕ ਵਤਨ ਸੰਧੂ ਵਿਭਾਗ ਵੱਲੋਂ ਮਿਲਿਆਂ ਵੱਖ ਵੱਖ ਜ਼ੁਮੇਵਾਰੀਆ ਨੂੰ ਤਨਦੇਹੀ ਨਾਲ ਨਿਭਾ ਚੁੱਕਿਆ ਹੈ। ਇਸ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਵੱਲੋਂ ਉਹਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ( ਸਾਬਕਾ ਆਈ ਏ ਐੱਸ ਅਧਿਕਾਰੀ) ਸ. ਅਮਰਪਾਲ ਸਿੰਘ, ਡਾਇਰੈਕਟਰ ਪ੍ਰਾਇਮਰੀ ਸਿੱਖਿਆ ਹਰਕੀਰਤ ਕੌਰ ਚਾਨੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਗੁਰਿੰਦਰ ਸਿੰਘ ਸੋਢੀ, ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਜਸਵੰਤ ਸਿੰਘ ਜਫ਼ਰ ਅਤੇ ਪੰਜਾਬੀ ਭਾਸ਼ਾ ਸੈੱਲ ਦੇ ਮੁੱਖੀ ਸ. ਪਰਮਿੰਦਰ ਕੌਰ ਸਮੇਤ ਹੋਰ ਵੱਖ-ਵੱਖ ਸਖ਼ਸੀਅਤਾਂ ਹਾਜ਼ਰ ਸਨ।