ਸਰਕਾਰੀ ਪ੍ਰਾਇਮਰੀ ਸਕੂਲ ਬਕੈਣ ਵਾਲਾ ਨੇ ਸਰਕਲ ਕਬੱਡੀ ਮੁਕਾਬਲੇ ਵਿੱਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਸੂਬਾ ਪੱਧਰੀ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਕੀਤਾ ਜ਼ੋਰਦਾਰ ਸਵਾਗਤ

ਸਰਕਾਰੀ ਪ੍ਰਾਇਮਰੀ ਸਕੂਲ ਬਕੈਣ ਵਾਲਾ ਨੇ ਸਰਕਲ ਕਬੱਡੀ ਮੁਕਾਬਲੇ ਵਿੱਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਸੂਬਾ ਪੱਧਰੀ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਕੀਤਾ ਜ਼ੋਰਦਾਰ ਸਵਾਗਤ

ਬਲਾਕ ਖੂਈਆਂ ਸਰਵਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਕੈਣ ਵਾਲਾ ਦੀ ਸਰਕਲ ਕਬੱਡੀ ਦੀ ਟੀਮ ਵੱਲੋਂ ਰਾਜ ਪੱਧਰੀ ਖੇਡਾਂ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਸਕੂਲ ਪਹੁੰਚਣ ਤੇ ਨਿੱਕੇ ਖਿਡਾਰੀਆਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਤੇ ਸਕੂਲ ਵਿੱਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਬੀਪੀਈਓ ਸਤੀਸ਼ ਮਿਗਲਾਨੀ ਨੇ ਉਚੇਚੇ ਤੌਰ ਤੇ ਪਹੁੰਚ ਕੇ ਇਹਨਾਂ ਨਿੱਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹਨਾਂ ਹੋਣਹਾਰ ਖਿਡਾਰੀਆਂ ਨੇ ਆਪਣੇ ਸਕੂਲ , ਬਲਾਕ ਅਤੇ ਜਿਲ੍ਹੇ ਦਾ ਨਾਂ ਰੋਸ਼ਨ ਕੀਤਾ ਹੈ।ਇਸ ਲਈ ਖਿਡਾਰੀ ਅਤੇ ਸਮੂਹ ਸਕੂਲ ਸਟਾਫ ਵਧਾਈ ਦੇ ਹੱਕਦਾਰ ਹਨ।ਸਕੂਲ ਮੁੱਖੀ ਸੰਦੀਪ ਕੁਮਾਰ ਨੇ ਕਿਹਾ ਕਿ ਇਹਨਾਂ ਖਿਡਾਰੀਆਂ ਨੇ ਜ਼ੋਰਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲੇ ਵਿੱਚ ਥਾਂ ਬਣਾਈ ਅਤੇ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕਰਕੇ ਆਪਣੀ ਤਾਕਤ ਦਾ ਲੋਹਾ ਮਨਵਾਇਆ।ਸਕੂਲ ਪੱਧਰ ਤੋਂ ਜਿੱਤ ਦਾ ਸ਼ੁਰੂ ਹੋਇਆ ਸਿਲਸਲਾ ਸੂਬਾ ਪੱਧਰ ਤੱਕ ਜਾਰੀ ਰਿਹਾ।ਸਰਹੱਦੀ ਖੇਤਰ ਦੇ ਸਕੂਲ ਨੇ ਵੱਡੀ ਕਾਰਜੁਗਾਰੀ ਦਰਜ ਕਰਵਾਈ ਹੈ। ਇਹਨਾਂ ਖਿਡਾਰੀਆਂ ਵਿੱਚੋਂ ਹੀ ਭਵਿੱਖ ਦੇ ਨਾਮਵਰ ਖਿਡਾਰੀ ਪੈਦਾ ਹੋਣਗੇ।ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ, ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਅਧਿਆਪਕ ਆਗੂ ਕੁਲਦੀਪ ਸਿੰਘ ਸੱਭਰਵਾਲ,ਸਕੂਲ ਪ੍ਰਬੰਧਕ ਕਮੇਟੀ ਮੈਂਬਰ ਸੁਖਦੇਵ ਸਿੰਘ ,ਮਹਿਰਮ ਸਿੰਘ ਸਕੂਲ ਸਟਾਫ ਮੈਂਬਰ ਮਨਪ੍ਰੀਤ,ਪ੍ਰਵੀਨ ਕੁਮਾਰ ਵੱਲੋਂ ਜੇਤੂ ਖਿਡਾਰੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Scroll to Top