*ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਮੌਸਮ ਵਿਭਾਗ ਦੇ ਸੰਘਣੀ ਧੁੰਦ ਦੇ ਰੈਡ ਅਲਰਟ ਕਾਰਨ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ*ਨਵਾਂ ਸ਼ਹਿਰ 30 ਦਸੰਬਰ ( ) ਪੰਜਾਬ ਦੇ ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦੇ ਰੈਡ ਅਲਾਰਟ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਕੀਤੀ ਗਈ ਹੈ। ਮੋਰਚੇ ਦੇ ਸੂਬਾਈ ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਬਲਜੀਤ ਸਿੰਘ ਸਲਾਣਾ, ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਔਲਖ, ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਸੁਖਰਾਜ ਸਿੰਘ ਕਾਹਲੋਂ, ਸ਼ਮਸ਼ੇਰ ਸਿੰਘ ਅਤੇ ਅਮਨਬੀਰ ਸਿੰਘ ਗੁਰਾਇਆ ਦੀ ਹੋਈ ਵਰਚੁਅਲ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਪੰਜਾਬ ਵਿੱਚ ਠੰਡ ਵਧਣ ਅਤੇ ਸੰਘਣੀ ਧੁੰਦ ਦੇ ਚਲਦਿਆਂ ਆਉਣ ਜਾਣ ਵਿੱਚ ਜਿੱਥੇ ਦਿੱਕਤ ਆਉਂਦੀ ਹੈ ਉੱਥੇ ਹੀ ਸੜਕੀ ਦੁਰਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਜਦੋਂ ਕਿ ਪੰਜਾਬ ਦੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਕੂਲ ਪਹੁੰਚਣ ਵਿੱਚ ਦਿੱਕਤਾਂ ਆਉਣਗੀਆਂ ਤੇ ਸੜਕੀ ਦੁਰਘਟਨਾਵਾਂ ਕਾਰਨ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹੇਗਾ। ਉਨ੍ਹਾਂ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਹਰਿਆਣਾ ਸਰਕਾਰ ਵਾਂਗ 15 ਜਨਵਰੀ ਤੱਕ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਜਿੰਦਗੀ ਸੁਰੱਖਿਅਤ ਰੱਖੀ ਜਾ ਸਕੇ।