ਲੈਕਚਰਾਰ ਯੂਨੀਅਨ ਵਲੋਂ ਦੱਸਵੀ ਤੱਕ ਛੁੱਟੀਆਂ ਦੇ ਫੈਸਲੇ ਦਾ ਸਵਾਗਤ ਪਰ ਗਿਆਰ੍ਹਵੀਂ ਬਾਰ੍ਹਵੀਂ ਨੂੰ ਛੁੱਟੀਆਂ ਕਰਨ ਦੀ ਮੰਗ -ਅਮਨ ਸ਼ਰਮਾ
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਆਨ- ਲਾਈਨ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਵਿੱਚ ਹੋਈ | ਜਿਸ ਵਿੱਚ ਸ਼ਾਮਿਲ ਸੂਬਾ ਪੈਟਰਨ ਸੁਖਦੇਵ ਸਿੰਘ ਰਾਣਾ, ਬਲਰਾਜ ਸਿੰਘ ਬਾਜਵਾ, ਰਵਿੰਦਰਪਾਲ ਸਿੰਘ ਅਤੇ ਹਰਜੀਤ ਸਿੰਘ ਬਲਹਾੜੀ ਨੇ ਮੁੱਖਮੰਤਰੀ ਭਗਵੰਤ ਮਾਨ ਦੇ ਕੜਾਕੇ ਦੀ ਠੰਡ ਨੂੰ ਵੇਖਦਿਆਂ ਦੱਸਵੀ ਤੱਕ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਛੁੱਟੀਆਂ ਕਰਨ ਦਾ ਸਵਾਗਤ ਕੀਤਾ ਪਰ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਅਤੇ ਉਹਨਾਂ ਨੂੰ ਪੜ੍ਹਾਉਣ ਵਾਲੇ ਲੈਕਚਰਾਰਾਂ/ ਅਧਿਆਪਕਾਂ ਨੂੰ ਸਕੂਲ ਬੁਲਾਉਣਾ ਬਹੁਤ ਗਲਤ ਹੈ| ਕਿਉਕਿ ਇਹ ਵਿਦਿਆਰਥੀ ਅਤੇ ਅਧਿਆਪਕ ਬਹੁਤ ਦੂਰ ਤੋਂ ਆਪਣੇ ਡਿਊਟੀ ਵਾਲੇ ਸਕੂਲ ਆਉਂਦੇ ਹਨ | ਇਹਨੀਂ ਧੁੰਦ/ਠੰਡ ਵਿੱਚ ਹਾਦਸੇ ਵਾਪਰ ਸਕਦੇ ਹਨ ਅਤੇ ਜ਼ਮੀਨੀ ਹਕੀਕਤ ਇਹ ਹੈ ਕਿ ਛੋਟੇ ਭੈਣ ਭਰਾਵਾਂ ਨੂੰ ਛੁੱਟੀ ਹੋਣ ਕਾਰਨ ਸਕੂਲਾਂ ਵਿੱਚ ਗਿਆਰ੍ਹਵੀਂ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਗਿਣਤੀ ਵੀ ਬਹੁਤ ਘੱਟ ਹੈ | ਅਮਨ ਸ਼ਰਮਾ, ਮਲਕੀਤ ਸਿੰਘ ਫਿਰੋਜਪੁਰ, ਕੌਸ਼ਲ ਸ਼ਰਮਾ ਪਠਾਨਕੋਟ, ਤਜਿੰਦਰ ਸਿੰਘ ਖ਼ੈਰਾ ਤਰਨਤਾਰਨ ਨੇ ਕਿਹਾ ਕਿ ਅੱਠਵੀਂਅਤੇ ਦੱਸਵੀ ਵਾਂਗ ਗਿਆਰ੍ਹਵੀਂ ਬਾਰ੍ਹਵੀਂ ਜਮਾਤਾਂ ਵੀ ਆਨ ਲਾਈਨ ਲਗਾਉਣੀਆਂ ਚਾਹੀਦੀਆਂ ਹਨ ਤਾਂਕਿ ਵਿਦਿਆਰਥੀ ਅਤੇ ਅਧਿਆਪਕ ਸੁਰਖਿਅਤ ਰਹਿ ਸਕਣ |ਆਗੂਆਂ ਨੇ ਮੁੱਖਮੰਤਰੀ ਅਤੇ ਸਿੱਖਿਆ ਮੰਤਰੀ ਪਾਸੋਂ ਵਿਦਿਆਰਥੀਆਂ ਦੀ ਸਿਹਤ ਸੰਭਾਲ ਅਤੇ ਅਧਿਆਪਕਾਂ- ਮਾਪਿਆਂ ਦੀ ਸੜਕੀ ਹਾਦਸਿਆਂ ਤੋ ਬਚਾਅ ਲਈ ਗਿਆਰ੍ਹਵੀਂ ਬਾਰ੍ਹਵੀਂ ਜਮਾਤਾਂ ਨੂੰ ਵੀ ਸਰਦੀ ਦੀਆਂ ਛੁੱਟੀਆਂ ਕਰਨ ਦੀ ਮੰਗ ਕੀਤੀ |ਮੀਟਿੰਗ ਵਿੱਚ ਗੁਰਪ੍ਰੀਤ ਸਿੰਘ,ਅਮਰਜੀਤ ਸਿੰਘ ਵਾਲੀਆ, ਬਲਦੀਸ਼ ਕੁਮਾਰ, ਜਗਤਾਰ ਸਿੰਘ ਹੋਸ਼ਿਆਰਪੁਰ, ਇੰਦਰਜੀਤ ਸਿੰਘ,ਅਰੁਣ ਕੁਮਾਰ, ਬਲਜੀਤ ਸਿੰਘ ਕਪੂਰਥਲਾ, ਕੁਲਦੀਪ ਗਰੋਵਰ, ਜਸਪਾਲ ਸਿੰਘ ਸੰਗਰੂਰ,ਚਰਨਦਾਸ ਮੁਕਤਸਰ, ਵਿਵੇਕ ਕਪੂਰ ਫਰੀਦਕੋਟ, ਕੁਲਵਿੰਦਰਪਾਲ ਸਿੰਘ ਅਤੇ ਜਤਿੰਦਰ ਸਿੰਘ ਮਸਾਣੀਆਂ ਹਾਜਰ ਸਨ |