ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਪੱਕਾ ਚਿਸ਼ਤੀ ਵਿਖੇ ਕਰਵਾਇਆ ਗਿਆ ਗਿਆਰਵਾਂ ਕ੍ਰਿਕਟ ਟੂਰਨਾਮੈਂਟ ਹੋਇਆ ਸੰਪਨ

ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਪੱਕਾ ਚਿਸ਼ਤੀ ਵਿਖੇ ਕਰਵਾਇਆ ਗਿਆ ਗਿਆਰਵਾਂ ਕ੍ਰਿਕਟ ਟੂਰਨਾਮੈਂਟ ਹੋਇਆ ਸੰਪਨ

ਬੰਟੀ ਸਚਦੇਵਾ, ਸਰਪੰਚ ਸੁਖਦੀਪ ਸਿੰਘ ਅਤੇ ਮਾਸਟਰ ਇਨਕਲਾਬ ਗਿੱਲ ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਸਰਹੱਦੀ ਪਿੰਡ ਪੱਕਾ ਚਿਸ਼ਤੀ ਦੇ ਖੇਡ ਗਰਾਉਂਡ ਵਿੱਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਅਤੇ ਗ੍ਰਾਮ ਪੰਚਾਇਤ ਵਲੋਂ ਸਾਂਝੇ ਤੌਰ ਤੇ ਗਿਆਰਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ 32 ਟੀਮਾਂ ਨੇ ਹਿੱਸਾ ਲਿਆ ਹਫਤਾ ਭਰ ਚੱਲੇ ਇਸ ਟੂਰਨਾਮੈਂਟ ਦੌਰਾਨ ਪੱਕਾ ਚਿਸ਼ਤੀ ਏ, ਆਸਫ਼ ਵਾਲਾ,ਮੰਡੀ ਹਜ਼ੂਰ ਸਿੰਘ ਅਤੇ ਤੁਰਕਾਂ ਵਾਲ਼ੀ ਦੀਆਂ ਟੀਮਾਂ ਵਿਚਕਾਰ ਸੈਮੀਫਾਈਨਲ ਮੈਚ ਖੇਡੇ ਗਏ।
ਆਸਫ਼ ਵਾਲਾ ਅਤੇ ਮੰਡੀ ਹਜ਼ੂਰ ਸਿੰਘ ਦੀਆਂ ਟੀਮਾਂ ਵਿਚਕਾਰ ਫਾਈਨਲ ਮੈਚ ਹੋਇਆ।ਜਿਸ ਵਿਚ ਮੰਡੀ ਹਜ਼ੂਰ ਸਿੰਘ ਦੀ ਟੀਮ ਜੇਤੂ ਅਤੇ ਆਸਫ਼ ਵਾਲਾ ਦੀ ਟੀਮ ਉੱਪ ਜੇਤੂ ਰਹੀ।
ਬੰਟੀ ਸਚਦੇਵਾ , ਸਰਪੰਚ ਸੁਖਦੀਪ ਸਿੰਘ ਅਤੇ ਮਾਸਟਰ ਇਨਕਲਾਬ ਸਿੰਘ ਗਿੱਲ ਨੇ ਬਤੌਰ ਮੁੱਖ ਮਹਿਮਾਨ ਪਹੁੰਚ ਕੇ ਖਿਡਾਰੀਆਂ ਨੂੰ ਇਨਾਮ ਵੰਡ ਕੇ ਹੌਸਲਾ ਅਫ਼ਜ਼ਾਈ ਕੀਤੀ। ਉਹਨਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਾ ਚਾਹੀਦਾ ਹੈ। ਬੰਟੀ ਸਚਦੇਵਾ ਵੱਲੋਂ ਟੀਮ ਨੂੰ ਖੇਡ ਕਿੱਟ ਅਤੇ ਨਕਦ ਰਾਸ਼ੀ ਦੇ ਕੇ ਸਹਿਯੋਗ ਦਿੱਤਾ।
ਟੂਰਨਾਮੈਂਟ ਕਮੇਟੀ ਮੈਂਬਰ ਵਿਕਰਮ ਵਿੱਕੀ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਫਾਈਨਲ ਜੇਤੂ ਟੀਮ ਨੂੰ 9100 ਰੁਪਏ ਨਗਦ ਤੇ ਟਰਾਫ਼ੀ ਅਤੇ ਉਪ ਜੇਤੂ ਟੀਮ ਨੂੰ 5100 ਰੁਪਏ ਨਗਦ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਮੈਨ ਆਫ਼ ਦਾ ਮੈਚ ਅਤੇ ਮੈਨ ਆਫ਼ ਦੀ ਸੀਰੀਜ਼ ਰਹੇ ਖਿਡਾਰੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਦੋਨਾਂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਟੂਰਨਾਮੈਂਟ ਦੀ ਸਫਲਤਾ ਲਈ ਬਲਜੀਤ ਸਿੰਘ, ਅੰਕੁਸ਼, ਵਿਕਰਮ ਵਿਕੀ,ਅਮਨਦੀਪ ਸਿੰਘ, ਪਰਵਿੰਦਰ ਸਿੰਘ, ਗੁਰਦੀਪ ਸਿੰਘ, ਪ੍ਰਦੀਪ ਸਿੰਘ, ਬਲਵਿੰਦਰ ਸਿੰਘ ਸਾਜਨ,ਸਤਪਾਲ ਸਿੰਘ , ਗਗਨਦੀਪ ਗੱਗੂ ,ਅਸ਼ੋਕ ਕੁਮਾਰ,ਪ੍ਰਿਸ ਸਮੇਤ ਸਮੂਹ ਮੈਂਬਰਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ। ਪੰਚਾਇਤ ਮੈਂਬਰ ਗੁਰਜੰਟ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਅੰਗਰੇਜ਼ ਸਿੰਘ, ਅੰਕੁਸ਼,ਸਵਰਨ ਸਿੰਘ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਕਮੇਟੀ ਵੱਲੋਂ ਨਿਯੁਕਤ ਕੀਤੇ ਅੰਪਾਇਰਾਂ ਵੱਲੋਂ ਪੂਰੀ ਸੂਝਬੂਝ ਨਾਲ ਇੰਪਾਇਰਿੰਗ ਕੀਤੀ ਗਈ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Scroll to Top