
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਛੁੱਟੀਆਂ ਤੋਂ ਬਾਅਦ ਸਕੂਲ ਪਹੁੰਚਣ ਤੇ ਵਿਦਿਆਰਥੀਆਂ ਦਾ ਕੀਤਾ ਸਵਾਗਤ
ਵਿਦਿਆਰਥੀਆਂ ਨੂੰ ਕਾਪੀਆਂ ਵੰਡ ਕੇ ਕੀਤਾ ਉਤਸ਼ਾਹਿਤ
ਜੂਨ ਦੀ ਛੁੱਟੀਆਂ ਤੋਂ ਬਾਅਦ ਸਕੂਲ ਖੁੱਲਣ ਦੇ ਪਹਿਲੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ ਦੀ ਪ੍ਰੇਰਨਾ ਨਾਲ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਪ੍ਰੇਮ ਨਗਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਾਨਕ ਨਗਰੀ ਸਮੇਤ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਪਹਿਲੇ ਦਿਨ ਸਕੂਲ ਪਹੁੰਚਣ ਤੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ।
ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਕਾਪੀਆਂ ਵੰਡ ਕੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ। ਉਹਨਾਂ ਕਿਹਾ ਕਿ ਛੁੱਟੀਆਂ ਤੋਂ ਬਾਅਦ ਵਿਦਿਆਰਥੀਆਂ ਵਿੱਚ ਸਕੂਲ ਪਹੁੰਚਣ ਦਾ ਪੂਰਾ ਚਾਅ ਅਤੇ ਉਤਸ਼ਾਹ ਸੀ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕਵਿਤਾ, ਪੇਂਟਿੰਗ ਅਤੇ ਹੋਰ ਮੁਕਾਬਲੇ ਕਰਵਾਏ ਗਏ ਤਾਂ ਜ਼ੋ ਵਿਦਿਆਰਥੀ ਸਕੂਲ ਵਿੱਚ ਮਨ ਲਗਾਉਣ। ਇਸ ਮੌਕੇ ਤੇ ਸਬੰਧਤ ਸਕੂਲਾਂ ਦੇ ਮੁੱਖੀ ਅਤੇ ਸਟਾਫ ਮੈਂਬਰ ਮੌਜੂਦ ਸਨ