
ਪੰਜਾਬੀ ਭਾਈਚਾਰੇ ਨੂੰ ਸ਼ਰਾਰਤੀ ਅਨਸਰਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ – ਲਾਹੌਰੀਆ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਸਮੂਹ ਪੰਜਾਬ ਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਸ਼ਰਾਰਤੀ ਅੰਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਤੇ ਸ਼ਰਾਰਤੀ ਅਨਸਰਾਂ ਦੀਆਂ ਗੱਲਾਂ ਵਿੱਚ ਨਾ ਆਉਣ l ਲਾਹੋਰੀਆ ਨੇ ਕਿਹਾ ਕਿ ਉਹ ਆਪਣੇ ਸੋਹਣੇ ਵਤਨ ਪੰਜਾਬ ਦੀ ਚੜ੍ਹਦੀ ਕਲਾ ਵਾਸਤੇ ਦੁਆਵਾਂ ਕਰਨ ਤੇ ਸੁੱਖਣਾ ਸੁੱਖਣਾ ਕੀ ਸਾਡਾ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਚ ਰਹੇ l ਸਾਰੇ ਪੰਜਾਬੀ ਰਲ ਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਅਰਦਾਸਾਂ ਕਰਨ ਕੀ ਹੇ ਗੁਰੂ ਪਾਤਸ਼ਾਹ ਇਹ ਬੁਲਾਵਾਂ ਟਲ ਜਾਣ ਤੇ ਸਾਡਾ ਪੰਜਾਬੀ ਦੀ ਕਲਾ ਚ ਰਹੇ l ਸਮੂਹ ਪੰਜਾਬੀ ਆਪਣੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਤੇ ਪੰਜਾਬ ਦੀ ਚੜ੍ਹਦੀ ਕਲਾ ਵਾਸਤੇ ਅੱਗੇ ਆਉਣ l ਉਹਨਾਂ ਕਿਹਾ ਕਿ ਸਮੂਹ ਪੰਜਾਬੀ ਆਪਣਾ ਭਾਈਚਾਰਕ ਸਾਂਝ ਬਣਾ ਕੇ ਰੱਖਣ ਤੇ ਆਉਣ ਵਾਲੇ ਸਮੇਂ ਦਾ ਰਲ ਕੇ ਮੁਕਾਬਲਾ ਕਰਨ l ਪੰਜਾਬੀ ਆਪਣੇ ਭਾਈਚਾਰੇ ਦੇ ਕਿਸੇ ਤਰ੍ਹਾਂ ਦੇ ਵੀ ਕੰਮ ਆਉਣ ਲਈ ਤਤਪਰ ਰਹਿਣ l