ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ ‘ਚ ਸਥਿਤੀ ਦਾ ਜਾਇਜ਼ਾ
ਘਟਨਾ ਨੂੰ ਮੰਦਭਾਗੀ ਅਤੇ ਦਿਲ ਦਹਿਲਾ ਦੇਣ ਵਾਲੀ ਕਰਾਰ ਦਿੱਤਾ ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ. ਦਰਜ , ਜ਼ਿੰਮੇਵਾਰ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ
ਚੰਡੀਗੜ੍ਹ/ਲੁਧਿਆਣਾ, 30 ਅਪ੍ਰੈਲ:ਲੁਧਿਆਣਾ ਵਿੱਚ ਗਿਆਸਪੁਰਾ ਗੈਸ ਲੀਕ ਘਟਨਾ ਦਾ ਨੋਟਿਸ ਲੈਂਦਿਆਂ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ।ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ (ਡੀ.ਸੀ.) ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ (ਸੀ.ਪੀ.) ਲੁਧਿਆਣਾ ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਸ਼ੀਨਾ ਅਗਰਵਾਲ ਵੀ ਮੌਜੂਦ ਸਨ, ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਅਤੇ ਮੰਦਭਾਗੀ ਦੱਸਦਿਆਂ ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਸ਼ੀ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਮੁੱਖ ਇੰਜਨੀਅਰ ਵੱਲੋਂ ਪਹਿਲਾਂ ਹੀ ਮੌਕੇ ਤੋਂ ਨਮੂਨੇ ਲੈ ਲਏ ਗਏ ਹਨ।ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਦੀ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਨਿਯਮਤ ਅੰਤਰਾਲਾਂ ‘ਤੇ ਗੈਸ ਦੇ ਪੱਧਰਾਂ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਸਾਹਨੇਵਾਲ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
-
ਡਾਕਟਰ ਗੁਰਚਰਨ ਸਿੰਘ ਦਾ ਸੇਵਾ ਮੁਕਤੀ ਤੇ ਕੀਤਾ ਸਨਮਾਨ
ਡਾਕਟਰ ਗੁਰਚਰਨ ਸਿੰਘ ਦਾ ਸੇਵਾ ਮੁਕਤੀ ਤੇ ਕੀਤਾ ਸਨਮਾਨ ਸ਼੍ਰੀ ਗੁਰੂ ਰਵਿਦਾਸ ਮੰਦਿਰ ਪੀਰ ਗੁਰਾਇਆ ਫਾਜਿਲਕਾ ਵਿਖੇ ਸ਼੍ਰੀ ਗੁਰੂ ਰਵਿਦਾਸ ਸਭਾ ਰਜਿ.ਨਵੀਂ ਅਬਾਦੀ ਇਸਲਾਮਾਬਾਦ ਪੀਰ ਗੁਰਾਇਆ ਅਤੇ ਡਾ.ਭੀਮ ਰਾਓ ਅੰਬੇਡਕਰ ਸਮਾਜ ਭਲਾਈ ਸਭਾ,ਰਜਿ. ਪੀਰ ਗੁਰਾਇਆ ਫਾਜਿਲਕਾ ਦਾ ਇੱਕ ਸਾਂਝਾ ਸਮਾਗਮ ਕੀਤਾ ਗਿਆ ਜਿਸ ਵਿੱਚ ਡਾਕਟਰ ਗੁਰਚਰਨ ਸਿੰਘ ਅਸੀਸਟੈਂਟ ਡਾਇਰੈਕਟਰ ਅ ਐਨੀਮਲ ਹਸਬੈਡਰੀ ਜੋ ਕਿ ਮਿਤੀ…
-
DEO(ElE) Ludhiana Launches Summer Camp to Nurture Teachers’ Artistic InterestsUnder the LEADERSHIP OF DEO Ravinder Kaur
District Education Officer (Elementary) Ludhiana Launches Summer Camp to Nurture Teachers’ Artistic InterestsUnder the leadership of District Education Officer (Elementary) Mrs. Ravinder Kaur and Deputy District Education Officer Mr. Manoj Kumar, a district-level summer camp for teachers has been launched at the In-Service Training Centre, Ludhiana. This initiative is aimed at encouraging and nurturing the…
-
ਜ਼ਿਮਨੀ ਚੋਣ ਦੌਰਾਨ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀ ਲਲਕਾਰ**ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਵਿਸ਼ਾਲ ਰੈਲੀ ਅਤੇ ਰੋਸ ਮੁਜ਼ਾਹਰਾ**
*ਜ਼ਿਮਨੀ ਚੋਣ ਦੌਰਾਨ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀ ਲਲਕਾਰ**ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਵਿਸ਼ਾਲ ਰੈਲੀ ਅਤੇ ਰੋਸ ਮੁਜ਼ਾਹਰਾ**ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੁੱਜੇ ਹਜ਼ਾਰਾਂ ਮੁਲਾਜ਼ਮ, ਪੈਨਸ਼ਨਰ ਅਤੇ ਮਾਣਭੱਤਾ ਵਰਕਰ**ਸਰਕਾਰ ਵੱਲੋਂ ਸਾਂਝੇ ਫਰੰਟ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਨ ਦਾ ਸੱਦਾ*ਲੁਧਿਆਣਾ : 14 ਜੂਨ ( ) ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ…
-
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ 75:25 ਅਨੁਪਾਤ ਅਨੁਸਾਰ ਪ੍ਰਿੰਸੀਪਲ ਤਰੱਕੀ ਅਤੇ ਭਰਤੀ ਕਰਨ ਦੀ ਮੰਗ – ਅਮਨ ਸ਼ਰਮਾ
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ 75:25 ਅਨੁਪਾਤ ਅਨੁਸਾਰ ਪ੍ਰਿੰਸੀਪਲ ਤਰੱਕੀ ਅਤੇ ਭਰਤੀ ਕਰਨ ਦੀ ਮੰਗ – ਅਮਨ ਸ਼ਰਮਾ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਜੀਵ ਕੁਮਾਰ ਦੀ ਸੇਵਾਮੁਕਤੀ ਪ੍ਰੋਗਰਾਮ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਵਿੱਚ ਵਿਵਾਦਿਤ ਸਿੱਖਿਆ ਨਿਯਮ 2018 ਅਤੇ ਇਸਦੇ ਸੰਸੋਧਣ 2020 ਦੇ ਮੁੱਦੇ ਤੇ ਜਰੂਰੀ ਮੀਟਿੰਗ ਹੋਈ ਜਿਸ…