
ਅੱਤ ਦੀ ਗਰਮੀ ਦੇ ਕਹਿਰ ਕਾਰਨ ਐਲੀਮੈਂਟਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਤਕ ਕੀਤਾ ਜਾਵੇ – ਪੰਨੂ , ਲਹੌਰੀਆ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਪੰਜਾਬ ਸਰਕਾਰ ਕੋਲੋ ਪੁਰਜ਼ੋਰ ਮੰਗ ਕੀਤੀ ਕਿ ਪੰਜਾਬ ‘ਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ। ਸਾਰੇ ਪੰਜਾਬ ‘ਚ ਸਵੇਰੇ 11 ਵਜੇ ਤੋਂ ਬਾਅਦ ਹੀ ਗਰਮ ਲੋਆਂ ਚਲ ਰਹੀਆਂ ਹਨ ਅਤੇ ਪਿੰਡਾਂ ਵਿੱਚ ਰੋਜ਼ਾਨਾ ਸਵੇਰੇ ਬਿਜਲੀ ਦੀ ਸਪਲਾਈ ਬੰਦ ਹੋ ਜਾਂਦੀ ਹੈ। ਜਿਸ ਕਾਰਨ ਜਿੱਥੇ ਬੱਚਿਆਂ ਨੂੰ ਬੈਠਣ ਦੀ ਮੁਸ਼ਕਲ ਹੁੰਦੀ ਹੈ ਅਤੇ ਨਾਲ ਪੀਣਯੋਗ ਪਾਣੀ ਜਲਦੀ ਹੀ ਖ਼ਤਮ ਹੋ ਜਾਣ ਕਾਰਨ ਬੱਚਿਆਂ ਦੇ ਪੀਣ ਦਾ ਪਾਣੀ ਵੱਡੀ ਸਮੱਸਿਆ ਬਣ ਜਾਂਦੀ ਹੈ। ਜਿਸ ਕਾਰਨ ਛੋਟੇ ਬੱਚੇ ਵੱਡੀ ਗਿਣਤੀ ਵਿੱਚ ਬਿਮਾਰ ਹੋ ਰਹੇ ਹਨ। ਇਸ ਸਰਕਾਰ ਦਾ ਇਸ ਪਾਸੇ ਜ਼ਰੂਰੀ ਤੌਰ ਤੇ ਧਿਆਨ ਕਰਨਾ ਬਣਦਾ ਹੈ। ਇਸ ਲਈ ਮੌਸਮ ਦੇ ਇਸ ਗਰਮ ਮਿਜ਼ਾਜ਼ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸਿਹਤ ਨੂੰ ਮੁੱਖ ਰਖਦੇ ਹੋਏ, ਪੰਜਾਬ ਸਰਕਾਰ ਤੁਰੰਤ ਐਲੀਮੈਂਟਰੀ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ 11 ਵਜੇ ਤਕ ਕਰੇ ਤਾਂ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਮੌਕੇ ਨਰੇਸ਼ ਪਨਿਆੜ, ਲਖਵਿੰਦਰ ਸਿੰਘ ਸੇਖੋਂ , ਬੀ.ਕੇ.ਮਹਿਮੀ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੇਵਾਲ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ ਮੁਦਕੀ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਰਾਜਵਿੰਦਰ ਸਿੰਘ ਰਾਜਾਸਾਂਸੀ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜਰ ਸਨ ।