Chandigarh, 16 January 2024 ( Punjab news online)
ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 48 ਘੰਟਿਆਂ ਅਤੇ ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਸੁੱਕਾ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿੱਚ 18 ਜੂਨ ਨੂੰ ਵੱਖ-ਵੱਖ ਥਾਵਾਂ ਤੇ ਤੇ 19 ਤੋਂ 21 ਜੂਨ ਤੱਕ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਪੰਜਾਬ ਵਿੱਚ 17 ਜੂਨ ਨੂੰ ਵੱਖ-ਵੱਖ ਥਾਵਾਂ ਤੇ ਅਤੇ 18 ਤੋਂ 21 ਜੂਨ ਨੂੰ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਵਿੱਚ 18 ਤੋਂ 20 ਜੂਨ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੁਝ ਥਾਵਾਂ ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾ (ਗਤੀ 30-40 ਕਿਮੀ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। ਦੱਖਣੀ ਅਤੇ ਪੱਛਮੀ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅਧਿਕਤਮ ਤਾਪਮਾਨ 45-46 ਡਿਗਰੀ ਸੈਲਸੀਅਸ ਦੇ ਵਿਚਕਾਰ ਬਣਿਆ ਹੋਇਆ ਹੈ। ਜਦਕਿ ਚੰਡੀਗੜ੍ਹ ਸਮੇਤ ਉੱਤਰੀ ਖੇਤਰਾਂ ਵਿੱਚ ਅਧਿਕਤਮ ਤਾਪਮਾਨ ਲਗਭਗ 44-45 ਡਿਗਰੀ ਸੈਲਸੀਅਸ ਹੈ।

ਅਗਲੇ 03 ਦਿਨਾਂ ਦੌਰਾਨ ਅਧਿਕਤਮ ਤਾਪਮਾਨ ਵਿੱਚ ਕੋਈ ਵੱਡਾ ਬਦਲਾਵ ਨਹੀਂ ਹੋਵੇਗਾ ਅਤੇ ਇਸ ਤੋਂ ਬਾਅਦ 02-03°C ਦੀ ਗਿਰਾਵਟ ਹੋਣ ਦੀ ਸੰਭਾਵਨਾ ਹੈ। ਦੱਖਣੀ ਅਤੇ ਪੱਛਮੀ ਹਰਿਆਣਾ ਅਤੇ ਪੰਜਾਬ ਦੇ ਹਿੱਸਿਆਂ ਵਿੱਚ ਅਗਲੇ 2-3 ਦਿਨਾਂ ਦੌਰਾਨ ਅਧਿਕਤਮ ਤਾਪਮਾਨ 46-47 ਡਿਗਰੀ ਸੈਲਸੀਅਸ ਦੇ ਆਲੇ ਦੁਆਲੇ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਸਮੇਤ ਹਰਿਆਣਾ ਅਤੇ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਤਾਪਮਾਨ 44-46 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਸ ਕਰਕੇ 16 ਤੋਂ 18 ਜੂਨ 2024 ਦੇ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਪ੍ਰਬਲ ਸੰਭਾਵਨਾ ਹੈ। ਇਸ ਸਮੇਂ ਦੌਰਾਨ ਹਰਿਆਣਾ ਅਤੇ ਪੰਜਾਬ ਦੇ ਦੱਖਣੀ ਅਤੇ ਪੱਛਮੀ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ ਤੇ ਤਿੱਖੀ ਗਰਮੀ ਦੀ ਸਥਿਤੀ ਬਣਨ ਦੀ ਸੰਭਾਵਨਾ ਹੈ ਜਿੱਥੇ ਕੁਝ ਥਾਵਾਂ ਤੇ ਅਧਿਕਤਮ ਤਾਪਮਾਨ 46-47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਅਗਲੇ 02 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ਤੇ ਗਰਮੀ ਵਾਲੀ ਰਾਤ ਦੀ ਸਥਿਤੀ ਬਣਨ ਦੀ ਸੰਭਾਵਨਾ ਹੈ।