ਜ਼ਿਲ੍ਹਾ ਫ਼ਾਜ਼ਿਲਕਾ ਦਾ ਬਾਰਵ੍ਹੀ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ

ਜ਼ਿਲ੍ਹਾ ਫ਼ਾਜ਼ਿਲਕਾ ਦਾ ਬਾਰਵ੍ਹੀ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ

88.31ਪਾਸ ਫੀਸਦੀ ਰਿਹਾ ਜ਼ਿਲ੍ਹਾ ਫਾਜ਼ਿਲਕਾ ਦਾ ਬਾਰ੍ਹਵੀ ਬੋਰਡ ਪ੍ਰੀਖਿਆ ਦਾ ਨਤੀਜਾ

ਜਿਲ੍ਹੇ ਦੇ ਜਮਾਤ ਬਾਰਵ੍ਹੀ ਦੀਆਂ 6 ਵਿਦਿਆਰਥਣਾ ਨੇ ਮੈਰਿਟ ਵਿੱਚ ਬਣਾਈ ਥਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵ੍ਹੀ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਫਾਜ਼ਿਲਕਾ ਦਾ ਜਮਾਤ ਬਾਰਵੀਂ ਦਾ 88.31 ਪਾਸ ਫੀਸਦੀ ਨਾਲ ਨਤੀਜਾ ਸ਼ਾਨਦਾਰ ਰਿਹਾ। ਜ਼ਿਲੇ ਦੇ 11319 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋ 9996 ਵਿਦਿਆਰਥੀਆਂ ਪਾਸ ਹੋਏ ।ਇਸ ਦੇ ਨਾਲ ਹੀ ਜ਼ਿਲੇ ਦੀਆ ਬਾਰਵ੍ਹੀ ਜਮਾਤ ਦੀਆ 6 ਵਿਦਿਆਰਥਣਾ ਨੇ ਮੈਰਿਟ ਵਿੱਚ ਆਪਣਾ ਨਾ ਦਰਜ ਕਰਵਾ ਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲਾਂ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਅਤੇ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਰਾਮਸਰਾ ਦੀ ਵਿਦਿਆਰਥਣ ਪ੍ਰਿਆ ਨੇ 500 ਵਿੱਚੋ 494, ਸੀਨੀਅਰ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਮੁਸਕਾਨ ਨੇ 500 ਵਿੱਚੋ 492 ,ਸਿੰਘ ਸਭਾ ਕੰਨਿਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 500 ਵਿੱਚੋ 490, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਲੀਵਾਲਾ ਦੀ ਵਿਦਿਆਰਥਣ ਅਨੂਦੀਪ ਨੇ 500 ਵਿੱਚੋਂ 488, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਵਿਦਿਆਰਥਣ ਮੀਨੂੰ ਨੇ 500 ਵਿੱਚੋ 487, ਸਕੂਲ ਆਫ ਐਮੀਨੈਂਸ ਰਾਮਸਰਾ ਦੀ ਵਿਦਿਆਰਥਣ ਸੋਨਲ ਛਾਬੜਾ ਨੇ 500 ਵਿੱਚੋ 486 ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਵਿੱਚ ਥਾਂ ਬਣਾਕੇ ਇਹਨਾਂ ਵਿਦਿਆਰਥਣਾਂ ਨੇ ਆਪਣੇ ਅਧਿਆਪਕਾਂ, ਮਾਪਿਆਂ, ਸਕੂਲਾਂ ਅਤੇ ਜਿਲ੍ਹੇ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ।
ਉਹਨਾਂ ਦੱਸਿਆ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਵਿੱਚ ਸਮੂਹ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਜਿਲ੍ਹੇ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ। ਉਹਨਾਂ ਨੇ ਮੈਰਿਟ ਹੋਲਡਰ ਵਿਦਿਆਰਥੀਆਂ ਦੇ ਸਕੂਲਾਂ ਦੇ ਮੁੱਖੀਆਂ ਅਤੇ ਅਧਿਆਪਕਾਂ ਨੂੰ ਵਧਾਈਆ ਦਿੱਤੀਆਂ ਜਿਹਨਾਂ ਦੀ ਯੋਗ ਅਗਵਾਈ ਵਿੱਚ ਵਿਦਿਆਰਥੀਆਂ ਨੇ ਸਾਨਦਾਰ ਕਾਰਜੁਗਾਰੀ ਦਿਖਾਈ ਹੈ ਉਹਨਾਂ ਕਿਹਾ ਕਿ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਨਾਲ ਸਕੂਲਾਂ ਦੇ ਅਧਿਆਪਕਾਂ ਵੱਲੋ ,ਮਾਪਿਆਂ ਦੇ ਸਹਿਯੋਗ ਨਾਲ ਲਗਾਤਾਰ ਕੀਤੀ ਗਈ ਸਖਤ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਤਿਆਰੀ ਕਰਾਉਣ ਤੇ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਹਨ।
ਇਸ ਮੌਕੇ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਸਮੂਹ ਬੀਐਨਓ,ਸਮੂਹ ਬੀਪੀਈਓ, ਕੋਆਰਡੀਨੇਟਰ ਪ੍ਰੀਖਿਆਵਾ ਵਿਵੇਕ ਅਨੇਜਾ ਨੇ ਵਿਦਿਆਰਥੀਆਂ,ਉਹਨਾ ਦੇ ਮਾਪਿਆਂ,ਸਕੂਲ ਮੁੱਖੀਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸੁਭਕਾਮਨਾਵਾ ਦਿੱਤੀਆ।

Scroll to Top