94.05 ਪਾਸ ਫੀਸਦੀ ਨਾਲ ਸ਼ਾਨਦਾਰ ਰਿਹਾ ਜਿਲ੍ਹਾ ਫਾਜਿਲਕਾ ਦਾ ਦਸਵੀਂ ਦਾ ਨਤੀਜਾ

94.05 ਪਾਸ ਫੀਸਦੀ ਨਾਲ ਸ਼ਾਨਦਾਰ ਰਿਹਾ ਜਿਲ੍ਹਾ ਫਾਜਿਲਕਾ ਦਾ ਦਸਵੀਂ ਦਾ ਨਤੀਜਾ

ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ- ਡੀਈਓ ਸਤੀਸ਼ ਕੁਮਾਰ

ਜਿਲ੍ਹੇ ਦੇ 17 ਵਿਦਿਆਰਥੀਆਂ ਨੇ ਮੈਰਿਟ ਵਿੱਚ ਬਣਾਈ ਥਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦਾ ਨਤੀਜਾ 94.05 ਪਾਸ ਫੀਸਦੀ ਰਿਹਾ। ਜ਼ਿਲ੍ਹਾ ਫ਼ਾਜ਼ਿਲਕਾ ਦੇ 12939 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋ 12169 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ।ਇਸ ਦੇ ਨਾਲ ਹੀ ਜਿਲ੍ਹੇ ਦੇ 17 ਵਿਦਿਆਰਥੀਆਂ ਨੇ ਮੈਰਿਟ ਵਿੱਚ ਆਪਣਾ ਨਾ ਦਰਜ ਕਰਵਾ ਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲਾਂ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਅਤੇ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਸੇਰਗੜ੍ਹ ਦੀ ਵਿਦਿਆਰਥਣ ਮੁਸਕਾਨ ਨੇ 650 ਵਿੱਚੋ 641, ਸੰਤੋਸ਼ ਨੇ 650 ਵਿੱਚੋ 640, ਜੋਤੀ ਨੇ 650 ਵਿੱਚੋ 636 ਨਿਤਿਕਾ ਨੇ 650 ਵਿੱਚੋ 629, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂ ਵਾਲੀ ਦੀ ਵਿਦਿਆਰਥਣ ਖੁਸ਼ੀ ਨੇ 650 ਵਿੱਚੋ 637, ਨਿਸ਼ਾ ਨੇ 650 ਵਿੱਚੋਂ 634,ਹਰਮਨਦੀਪ ਨੇ 650 ਵਿੱਚੋ 633 ਨੇਹਾ ਨੇ 650 ਵਿੱਚੋਂ 632,ਪਾਰੁਲ ਨੇ 650 ਵਿੱਚੋ 630,ਪਲਕ ਨੇ 650 ਵਿੱਚੋ 630,ਸ਼ਿਵਾਨੀ ਕੰਬੋਜ ਨੇ 650ਵਿੱਚੋ 628 ,ਜੀਨੀਅਸ ਇੰਟਰਨੈਸ਼ਨਲ ਸਕੂਲ ਅਬੋਹਰ ਦੀ ਵਿਦਿਆਰਥਣ ਜਾਗ੍ਰਿਤੀ 650 ਵਿੱਚੋ 639, ਵਿਦਿਆਰਥੀਆਂ ਪਿਊਸ਼ ਗੁਪਤਾ ਨੇ 650 ਵਿੱਚੋ 631, ਸਰਕਾਰੀ ਹਾਈ ਸਕੂਲ ਸੂਰਘੁਰੀ ਦੀ ਵਿਦਿਆਰਥਣ ਰਸ਼ਵਿੰਦਰ ਕੌਰ ਨੇ 650 ਵਿੱਚੋ 637, ਸਰਕਾਰੀ ਹਾਈ ਸਕੂਲ ਕੇਰੀਆ ਦੀ ਵਿਦਿਆਰਥਣ ਕੋਮਲ ਨੇ 650 ਵਿੱਚੋ 636, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਦੀ ਵਿਦਿਆਰਥਣ ਜਸਮੀਨ ਕੌਰ ਨੇ 650 ਵਿੱਚੋ 635, ਮਾਇਆ ਦੇਵੀ ਮੈਮੋਰੀਅਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੇਰਾਂ ਖੇੜਾ ਦੀ ਵਿਦਿਆਰਥਣ ਜੈਸਮੀਨ ਕੌਰ ਨੇ 650 ਵਿੱਚੋ 632 ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਵਿੱਚ ਥਾਂ ਬਣਾਕੇ ਆਪਣੇ ਅਧਿਆਪਕਾਂ, ਮਾਪਿਆਂ, ਸਕੂਲਾਂ ਅਤੇ ਜਿਲ੍ਹੇ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਨੇ ਦੱਸਿਆ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਵਿੱਚ ਸਮੂਹ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਜਿਲ੍ਹੇ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ। ਉਹਨਾਂ ਨੇ ਮੈਰਿਟ ਹੋਲਡਰ ਵਿਦਿਆਰਥੀਆਂ ਦੇ ਸਕੂਲਾਂ ਦੇ ਮੁੱਖੀਆਂ ਅਤੇ ਅਧਿਆਪਕਾਂ ਨੂੰ ਵਧਾਈਆ ਦਿੱਤੀਆਂ ਜਿਹਨਾਂ ਦੀ ਯੋਗ ਅਗਵਾਈ ਵਿੱਚ ਵਿਦਿਆਰਥੀਆਂ ਨੇ ਸਾਨਦਾਰ ਕਾਰਜੁਗਾਰੀ ਦਿਖਾਈ ਹੈ।
ਉਹਨਾ ਨੇ ਕਿਹਾ ਕਿ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਨਾਲ ਸਕੂਲਾਂ ਦੇ ਅਧਿਆਪਕਾਂ ਵੱਲੋ ,ਮਾਪਿਆਂ ਦੇ ਸਹਿਯੋਗ ਨਾਲ ਲਗਾਤਾਰ ਕੀਤੀ ਗਈ ਸਖਤ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਤਿਆਰੀ ਕਰਾਉਣ ਤੇ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ । ਜ਼ਿਕਰਯੋਗ ਹੈ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂ ਵਾਲੀ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਸਕੂਲ ਦੇ 7 ਵਿਦਿਆਰਥੀਆਂ ਅਤੇ ਸਰਕਾਰੀ ਹਾਈ ਸਕੂਲ ਸੇਰਗੜ੍ਹ ਦੇ ਮੁੱਖ ਅਧਿਆਪਕ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਪ੍ਰਾਪਤ ਕੇ ਨਵਾਂ ਕਿਰਤੀਮਾਨ ਸਥਾਪਤ ਕੀਤਾ ਹੈ। ਇਸ ਤੋ ਇਲਾਵਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ, ਸਰਕਾਰੀ ਹਾਈ ਸਕੂਲ ਸੂਰਘੁਰੀ ਦੇ ਮੁੱਖ ਅਧਿਆਪਕ ਸੁਨੀਲ ਕੁਮਾਰ ਅਤੇ ਸਰਕਾਰੀ ਹਾਈ ਸਕੂਲ ਕੇਰੀਆ ਦੀ ਮੁੱਖ ਅਧਿਆਪਕਾਂ ਮੈਡਮ ਰਜਨੀ ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ ਵਿੱਚ ਥਾਂ ਬਣਾਈ ਹੈ।
ਇਸ ਮੌਕੇ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ,ਸਮੂਹ ਬੀਐਨਓ,ਸਮੂਹ ਬੀਪੀਈਓ,ਕੋਆਰਡੀਨੇਟਰ ਪ੍ਰੀਖਿਆਵਾ ਵਿਵੇਕ ਅਨੇਜਾ ਨੇ ਵਿਦਿਆਰਥੀਆਂ,ਉਹਨਾ ਦੇ ਮਾਪਿਆਂ,ਸਕੂਲ ਮੁੱਖੀਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸੁਭਕਾਮਨਾਵਾ ਦਿੱਤੀਆ।

Scroll to Top