
*ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਵਿੱਤੀ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨਾਲ ਮੀਟਿੰਗ* ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜੋ ਪੈਂਹਠ ਹਜ਼ਾਰ ਅਧਿਆਪਕ ਵਰਗ ਦੀ ਰਹਿਨੁਮਾਈ ਕਰ ਰਹੀ ਹੈ। ਮਾਸਟਰ ਕੇਡਰ ਯੂਨੀਅਨ ਫਾਜਿਲਕਾ ਦੇ ਜਿਲਾ ਪ੍ਰਧਾਨ ਬਲਵਿੰਦਰ ਸਿੰਘ ਜਿਲਾ ਜਨਰਲ ਸਕੱਤਰ ਦਲਜੀਤ ਸਿੰਘ ਸੱਭਰਵਾਲ ਸਟੇਟ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿੱਤ ਮੰਤਰੀ ਨਾਲ ਮੀਟਿੰਗ ਹੋਣ ਕਰਕੇ ਇਕ ਜੂਨ ਦੀ ਰੋਸ ਰੈਲੀ ਕੀਤੀ ਮੁਲਤਵੀ ਕਰ ਦਿੱਤੀ ਗਈ ਹੈ। ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਪਿਛਲੇ ਦਿਨੀ ਮੀਟਿੰਗ ਕਰਕੇ ਜਿਮਨੀ ਚੋਣ ਹਲਕੇ ਲੁਧਿਆਣਾ ਪੱਛਮੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਸੀ ਲੇਕਿਨ ਪੰਜਾਬ ਸਰਕਾਰ ਵੱਲੋਂ ਮਾਸਟਰ ਕੇਡਰ ਯੂਨੀਅਨ ਨੂੰ ਉਹਨਾਂ ਦੀਆਂ ਵਿੱਤੀ ਮੰਗਾਂ ਹੱਲ ਕਰਨ ਸਬੰਧੀ ਵਿੱਤ ਮੰਤਰੀ ਨਾਲ ਮੀਟਿੰਗ ਕਰਨ ਦਾ ਸੱਦਾ ਦਿੱਤਾ ਅਤੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਇੱਕ ਹੰਗਾਮੇ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ ਸੂਬਾ ਜਨਰਲ ਸਕੱਤਰ ਹਰਮਿੰਦਰ ਸਿੰਘ ਉਪਲ ਸੂਬਾ ਸਰਪ੍ਰਸਤ ਹਰਭਜਨ ਸਿੰਘ, ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਸੂਬਾ ਵਿੱਤ ਸਕੱਤਰ ਰਮਨ ਕੁਮਾਰ ਦੀ ਸਾਂਝੀ ਅਗਵਾਈ ਵਿੱਚ ਸੈਕਟਰੀਏਟ ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਦੇ ਵਿੱਚ ਸਿੱਖਿਆ ਸਕੱਤਰ ਵਿੱਤ ਸਕੱਤਰ ਅਤੇ ਪਰਸੋਨਲ ਵਿਭਾਗ ਦੇ ਸਕੱਤਰ ਵੀ ਸ਼ਾਮਿਲ ਰਹੇ l ਜਥੇਬੰਦੀ ਵੱਲੋਂ ਮੀਟਿੰਗ ਵਿੱਚ ਵਿੱਤ ਮੰਤਰੀ ਦੇ ਨਾਲ ਮਾਸਟਰ ਕੇਡਰ ਤੋਂ ਲੈਕਚਰਾਰ ਤਰੱਕੀਆਂ,ਕੈਸ਼ਲੈਸ਼ ਇਲਾਜ ਯੋਜਨਾ,,ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ 2.59 ਗੁਣਾਕ ਦੇਣ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ ਅਤੇ ਅਨਾਮਲੀ ਕਮੇਟੀ ਨੂੰ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਬਣਦਾ ਗੁਣਾਕ ਦੇਣ ਦੀ ਚਰਚਾ ਵਿਸਥਾਰ ਪੂਰਵਕ ਹੋਈ ਅਤੇ ਵਿੱਤ ਮੰਤਰੀ ਨੇ ਵਿੱਤ ਵਿਭਾਗ ਦੇ ਸੈਕਟਰੀ ਨੂੰ ਇਹ ਮਸਲਾ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਲਈ ਕਿਹਾ,ਬੰਦ ਪਏ ਪੇਂਡੂ ਭੱਤਾ ,ਬਾਰਡਰ ਏਰੀਆ ਅਲਾਉਸ , ਏਸੀਪੀ ਬਹਾਲ ਕਰਨ ਸਬੰਧੀ ਵੀ ਚਰਚਾ ਹੋਈ ਅਤੇ ਵਿੱਤ ਮੰਤਰੀ ਦਾ ਇਹਨਾਂ ਪੱਤਿਆਂ ਨੂੰ ਬਹਾਲ ਕਰਨ ਦਾ ਹਾਂ ਪੱਖੀ ਰਵਈਆ ਸੀ, ਜਥੇਬੰਦੀ ਵੱਲੋਂ ਡੀਏ ਦੀਆਂ ਰਹਿੰਦੇ ਬਕਾਇਆ ਕਿਸ਼ਤਾਂ ਜਾਰੀ ਕਰਨ ਸਬੰਧੀ ਮੰਗ ਨੂੰ ਵੀ ਜੋਰਦਾਰ ਢੰਗ ਨਾਲ ਉਠਾਇਆ ਗਿਆ ਪੁਰਾਣੀ ਪੈਨਸ਼ਨ ਬਾਰੇ ਵਿਸਥਾਰ ਨਾਲ ਚਰਚਾ ਹੋਈ ਤਾਂ ਵਿੱਤ ਮੰਤਰੀ ਵੱਲੋਂ ਕਿਹਾ ਗਿਆ ਕਿ ਇਹ ਮਸਲਾ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਜਲਦੀ ਹੱਲ ਹੋਣ ਦੀ ਆਸ ਹੈ lਐਸਐਸਏ /ਰਮਸਾ ਅਧੀਨ ਕੰਮ ਕਰ ਚੁੱਕੇ ਅਧਿਆਪਕਾਂ ਨੂੰ ਲੈਂਥ ਆਫ ਸਰਵਿਸ ਦੇ ਆਧਾਰ ਤੇ ਬਣਦੀਆਂ 15 ਅਚਨਚੇਤ ਛੁੱਟੀਆਂ ਦੇਣ ਵਾਲਾ ਪੱਤਰ ਪਰਸੋਨਲ ਵਿਭਾਗ ਤੋਂ ਜਲਦੀ ਤੋਂ ਜਲਦੀ ਜਾਰੀ ਕਰਵਾਉਣ ਸਬੰਧੀ ਵੀ ਵਿਚਾਰ ਚਰਚਾ ਹੋਈ ਤਾ ਵਿੱਤ ਮੰਤਰੀ ਵੱਲੋਂ ਪਰਸੋਨਲ ਵਿਭਾਗ ਦੇ ਸੈਕਟਰੀ ਨੂੰ ਇਹ ਮਸਲਾ ਜਲਦੀ ਹੱਲ ਕਰਨ ਦੇ ਆਦੇਸ਼ ਦਿੱਤੇ l ਰਮਸਾ ਅਧਿਆਪਕਾਂ ਦੇ ਬਕਾਏ ਬਾਰੇ ਫਾਈਨੈਂਸ ਸੈਕਟਰੀ ਨੂੰ ਕੇਸ ਨੂੰ ਘੋਖਣ ਬਾਰੇ ਕਿਹਾ 3704 ਅਤੇ 4161 ਅਧਿਆਪਕਾਂ ਦੇ ਬਕਾਏ ਦੀ ਵੀ ਗੱਲ ਕੀਤੀ ਗਈ l ਮੀਟਿੰਗ ਦੇ ਅੰਤ ਵਿੱਚ ਵਿੱਤ ਮੰਤਰੀ ਵੱਲੋਂ ਮਾਸਟਰ ਕੇਡਰ ਯੂਨੀਅਨ ਦੀਆਂ ਸਿੱਖਿਆ ਵਿਭਾਗ ਨਾਲ ਲਟਕਦੀਆਂ ਜਾਇਜ ਮੰਗਾਂ ਨੂੰ ਹੱਲ ਕਰਨ ਵਾਸਤੇ ਸਿੱਖਿਆ ਸਕੱਤਰ ਨੂੰ ਮਾਸਟਰ ਕੇਡਰ ਯੂਨੀਅਨ ਨਾਲ ਜੂਨ ਦੇ ਪਹਿਲੇ ਹਫਤੇ ਜਲਦੀ ਤੋਂ ਜਲਦੀ ਮੀਟਿੰਗ ਕਰਨ ਦੇ ਆਦੇਸ਼ ਦਿੱਤੇ l ਮਾਸਟਰ ਕੇਡਰ ਯੂਨੀਅਨ ਦੀ ਮੀਟਿੰਗ ਵਿੱਤ ਮੰਤਰੀ ਨਾਲ ਬੜੇ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਵਿੱਤ ਮੰਤਰੀ ਵੱਲੋਂ ਜਥੇਬੰਦੀ ਨੂੰ ਭਰੋਸਾ ਦਿੱਤਾ ਗਿਆ ਕਿ ਜਥੇਬੰਦੀ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ ਵਿੱਤ ਮੰਤਰੀ ਵੱਲੋਂ ਵਿੱਤੀ ਮੰਗਾਂ ਹੱਲ ਕਰਨ ਦਾ ਭਰੋਸਾ ਦੇਣ ਮੰਗਰੋ ਮਾਸਟਰ ਕੇਡਰ ਯੂਨੀਅਨ ਵੱਲੋਂ ਇਕ ਜੂਨ ਦੀ ਜਿਮਨੀ ਚੋਣ ਹਲਕੇ ਲੁਧਿਆਣਾ ਪੱਛਮੀ ਵਿੱਚ ਰੱਖਿਆ ਰੋਸ ਮਾਰਚ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ।ਜੇਕਰ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਧਿਆਪਕ ਵਰਗ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਮਾਸਟਰ ਕੇਡਰ ਯੂਨੀਅਨ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਖਿਲਾਫ ਮੁਜਾਹਰੇ ਕਰਨ ਲਈ ਮਜ਼ਬੂਰ ਹੋਵੇਗੀ ਤੇ ਵੱਡੀ ਪੱਧਰ ‘ਤੇ ਸਘੰਰਸ਼ ਉਲੀਕੇ ਜਾਣਗੇ। ਇਸ ਵਕਤ ਯੂਨੀਅਨ ਦੇ ਐਗਜ਼ੈਕਟਿਵ ਮੈਂਬਰ ਹਾਜ਼ਰ ਸਨ।